ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ¢ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼. ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀ-ਐਸ.ਆਈ.ਆਰ ਦÏਰਾਨ ਜ਼ਿਲੇ੍ਹ ਦਾ 87 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ¢ ਜ਼ਿਲ੍ਹੇ ਵਿਚ ਕੁੱਲ 544 ਪੋਲਿੰਗ ਸਟੇਸ਼ਨਾਂ ਵਿਚ 455076 ਵੋਟਰ ਹਨ, ਜਿਨ੍ਹਾਂ 'ਚੋਂ 395913 ਵੋਟਰ ਮੈਪ ਕੀਤੇ ਗਏ ਹਨ, ਜਦਕਿ 59163 ਵੋਟਰ ਅਨਮੈਪ ਹਨ¢ ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲੇ੍ਹ ਵਿਚ 544 ਬੀ.ਐਲ. ਓਜ਼, 55 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ ¢ ਐਸ. ਆਈ. ਆਰ. ਸਬੰਧੀ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ¢ ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਅਤੇ ਅਮਲੋਹ ਵਿਖੇ ਦਿੱਤੇ ਜਾ ਸਕਦੇ ਹਨ¢ ਵੋਟਰ ਸੂਚੀ ਦਾ ਖਰੜਾ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ¢ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ¢ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ¢ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ¢ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ | ਇਸ ਮੌਕੇ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਕਾਂਗਰਸ ਤੋਂ ਅਸ਼ੋਕ ਗÏਤਮ, ਬਸਪਾ ਤੋਂ ਮੋਹਨ ਸਿੰਘ ਭੱਟਮਾਜਰਾ, ਸ਼ੋ੍ਰਮਣੀ ਅਕਾਲੀ ਦਲ (ਅ) ਤੋਂ ਗੁਰਪ੍ਰੀਤ ਸਿੰਘ, ਸ਼ੋ੍ਰਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ ਵੀ ਹਾਜ਼ਰ ਸਨ |