12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

Ad Position 21
No active advertisement
ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਅਗਾਮੀ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਗਏ | ਜਾਣਕਾਰੀ ਅਨੁਸਾਰ ਵਾਰਡ ਨੰਬਰ 2 ਤੋਂ ਅਮਰਦੀਪ ਸਿੰਘ ਬੈਨੀਪਾਲ, ਵਾਰਡ ਨੰਬਰ 4 ਤੋਂ ਜਗਜੀਤ ਸਿੰਘ ਕੋਕੀ, ਵਾਰਡ ਨੰਬਰ 8 ਤੋਂ ਨਰਿੰਦਰ ਕੁਮਾਰ ਬਿੰਦਰ, ਵਾਰਡ ਨੰਬਰ 9 ਤੋਂ ਮੋਨਿਕਾ ਗਿੱਲ, ਵਾਰਡ ਨੰਬਰ 12 ਤੋਂ ਸੁੰਦਰ ਲਾਲ, ਵਾਰਡ ਨੰਬਰ 13 ਤੋਂ ਗੁਰਦੀਪ ਸਿੰਘ, 15 ਤੋਂ ਅਨੀਤਾ ਰਾਣੀ, 18 ਤੋਂ ਆਨੰਦ ਮੋਹਨ ਅਤੇ ਵਾਰਡ ਨੰਬਰ 23 ਤੋਂ ਰਮਨਦੀਪ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਨਾਮਜ਼ਦਗੀ ਦੌਰਾਨ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਜਨਤਾ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਨੂੰ ਐਨ.ਓ.ਸੀ. ਦੇ ਨਾਮ 'ਤੇ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ, ਜਿਸ ਕਰਕੇ ਆਮ ਜਨਤਾ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹੋ ਰਹੀ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਐਨ.ਓ.ਸੀ. ਦੇ ਨਾਮ 'ਤੇ ਹੋ ਰਹੀਆਂ ਧੱਕੇਸ਼ਾਹੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਡੱਟ ਕੇ ਆਵਾਜ਼ ਉਠਾਏਗੀ | ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਲੀ ਅਤੇ ਗੁਰਪ੍ਰੀਤ ਸਿੰਘ ਗੋਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੁਖ ਸਿੰਘ ਪੰਡਰਾਲੀ, ਦਵਿੰਦਰ ਸਿੰਘ ਜੱਲ੍ਹਾ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ ਬਣਾ ਕੇ ਵੇਚਣ 'ਤੇ ਕੇਸ ਦਰਜ ਅਗਲੀ ਖ਼ਬਰ ਐਨ.ਓ.ਸੀ. ਦੇ ਨਾਂਅ 'ਤੇ ਹੋ ਰਹੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ-ਨਾਗਰਾ ਨਗਰ ਕੌਂਸਲ ਚੋਣਾਂ ਲਈ ਕ...
Ad Position 24