ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਐਨ. ਐਸ. ਯੂ. ਆਈ. ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪਿੰਡ ਸਰਾਣਾ ਵਿਖੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੌਰਾਨ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੱਧੂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਕੇਂਦਰੀ ਸਿੱਖਿਆ ਮੰਤਰੀ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਿੱਧੂ ਨੇ ਕਿਹਾ ਕਿ ਜਦੋਂ ਇਕ ਬੱਚਾ ਦਿਨ-ਰਾਤ ਮਿਹਨਤ ਕਰਕੇ ਪ੍ਰੀਖਿਆ ਦੀ ਤਿਆਰੀ ਕਰਦਾ ਹੈ, ਤਾਂ ਅਜਿਹੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਉਸ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨਾਕਾਮੀ ਕਾਰਨ ਅੱਜ ਦੇਸ਼ ਦਾ ਨੌਜਵਾਨ ਡਿਗਰੀਆਂ ਹਾਸਲ ਕਰਨ ਦੇ ਬਾਵਜੂਦ ਸੜਕਾਂ 'ਤੇ ਬੇਰੁਜ਼ਗਾਰ ਭਟਕ ਰਿਹਾ ਹੈ | ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਵੀ ਕੀਤੀ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗ ਸਕੇ | ਇਸ ਮੌਕੇ 'ਤੇ ਅੰਮਿ੍ਤਪਾਲ ਸਿੰਘ ਟਿਵਾਣਾ, ਗੁਰਦੀਪ ਸਿੰਘ ਸਰਾਣਾ, ਹਰਦੀਪ ਸਿੰਘ ਧਤੌਂਦਾ, ਅਮਨਦੀਪ ਸਿੰਘ ਬਿੱਟਾ, ਬਲਵਿੰਦਰ ਮਾਵੀ, ਜਸਕਰਨ ਸਿੰਘ ਔਜਲਾ, ਗੁਰਜੋਤ ਸੈਣੀ, ਪਿ੍ਤਪਾਲ ਸਿੰਘ ਸੈਦਪੁਰ, ਮਨਜੀਤ ਸਿੰਘ ਛਲੇੜੀ ਤੋਂ ਇਲਾਵਾ ਪਿੰਡਵਾਸੀ ਵੀ ਹਾਜ਼ਰ ਸਨ |