12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਤਾ ਗੁਜਰੀ ਕਾਲਜ 'ਚ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਵਰਕਸ਼ਾਪ ਸਫਲਤਾਪੂਰਵਕ ਸਮਾਪਤ

Ad Position 21
No active advertisement
ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਆਯੋਜਿਤ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਜਿੱਥੇ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਦੇ ਵੱਖ-ਵੱਖ ਵਿਹਾਰਕ, ਨੈਤਿਕ ਤੇ ਤਕਨੀਕੀ ਪਹਿਲੂਆਂ ਬਾਰੇ ਦੱਸਿਆ ਗਿਆ, ਉੱਥੇ ਨਾਲ ਹੀ ਉਨ੍ਹਾਂ ਨੂੰ ਐਂਕਰਿੰਗ, ਗ੍ਰਾਫਿਕ ਡਿਜ਼ਾਇਨਿੰਗ, ਲੋਗੋ ਡਿਜ਼ਾਈਨਿੰਗ, ਪੋਸਟਰ ਡਿਜ਼ਾਈਨਿੰਗ, ਥੰਬਨੇਲ ਡਿਜ਼ਾਈਨਿੰਗ, ਯੂ ਟਿਊਬ ਟ੍ਰੇਨਿੰਗ ਆਦਿ ਸਬੰਧੀ ਜਾਣੂ ਵੀ ਕਰਵਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਨ ਦਾ ਮੌਕਾ ਮਿਲਿਆ, ਜੋ ਉਨ੍ਹਾਂ ਦੇ ਸੰਚਾਰ ਹੁਨਰ ਅਤੇ ਸ਼ਖ਼ਸੀਅਤ ਉਸਾਰੀ ਲਈ ਲਾਹੇਵੰਦ ਸਾਬਤ ਹੋਵੇਗਾ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਦੀ ਬੁਨਿਆਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਕਲਾਤਮਿਕ ਤੇ ਰਚਨਾਤਮਿਕ ਪ੍ਰਤਿਭਾ ਨੂੰ ਨਿਖਾਰਨ ਲਈ ਵਿਹਾਰਕ ਸਿਖਲਾਈ ਵੀ ਪ੍ਰਦਾਨ ਕੀਤੀ ਗਈ | ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਅਤੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਵੀ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਵਿਚ ਸਾਲ 2006 ਤੋਂ ਪੱਤਰਕਾਰੀ ਵਿਭਾਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਿਭਾਗ ਤੋਂ ਪੜ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਨਾਮਵਰ ਮੀਡੀਆ ਸੰਸਥਾਵਾਂ ਵਿਚ ਚੰਗੇ ਮੁਕਾਮ ਹਾਸਲ ਕੀਤੇ ਹਨ | ਵਿਭਾਗ ਦੁਆਰਾ ਕਰਵਾਏ ਜਾ ਰਹੇ ਕੋਰਸਾਂ ਵਿਚ ਪੱਤਰਕਾਰੀ ਅਤੇ ਜਨ ਸੰਚਾਰ ਵਿਸ਼ੇ ਨੂੰ ਮਾਸਟਰ ਡਿਗਰੀ (ਐਮ.ਏ.ਜੇ.ਐਮ.ਸੀ.) ਅਤੇ ਬੈਚਲਰ ਡਿਗਰੀ (ਬੀ.ਏ.ਆਨਰਜ਼ ਜੇ.ਐਮ.ਸੀ.) ਵਿਚ ਪੜ੍ਹਾਉਣ ਤੋਂ ਇਲਾਵਾ ਅੰਡਰ ਗ੍ਰੈਜੂਏਸ਼ਨ (ਬੀ.ਏ.) ਪੱਧਰ 'ਤੇ ਚੋਣਵੇਂ ਵਿਸ਼ੇ ਦੇ ਤੌਰ 'ਤੇ ਵੀ ਪੜ੍ਹਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਨੇ ਜ਼ੋਨਲ, ਰਾਜ ਅਤੇ ਰਾਸ਼ਟਰੀ ਪੱਧਰ ਦੇ ਯੁਵਕ ਮੇਲਿਆਂ ਅਤੇ ਮੀਡੀਆ ਫੈਸਟੀਵਲਾਂ ਵਿਚ ਓਵਰਆਲ ਟਰਾਫ਼ੀਆਂ ਜਿੱਤ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਆਪਣਾ ਆਡੀਓ-ਵੀਡੀਓ ਸਟੂਡੀਓ ਅਤੇ ਮੀਡੀਆ ਸੈਂਟਰ ਵੀ ਹੈ, ਜਿੱਥੇ ਵਿਦਿਆਰਥੀਆਂ ਵਲੋਂ ਇੰਟਰਵਿਊ, ਨਿਊਜ਼ ਰੀਡਿੰਗ, ਗਰੁੱਪ ਡਿਸਕਸ਼ਨ ਕਰਨ ਤੋਂ ਇਲਾਵਾ ਦਸਤਾਵੇਜ਼ੀ ਅਤੇ ਲਘੂ ਫ਼ਿਲਮਾਂ ਦਾ ਨਿਰਮਾਣ ਵੀ ਕੀਤਾ ਜਾਂਦਾ ਹੈ | ਪਿਛਲੇ ਸੈਸ਼ਨ ਦੌਰਾਨ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਲਿਖੀਆਂ 500 ਤੋਂ ਵੱਧ ਰਚਨਾਵਾਂ ਵੱਖ-ਵੱਖ ਨਾਮਵਰ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਹੋਈਆਂ ਹਨ | ਵਿਭਾਗ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੈਬ ਜਰਨਲ 'ਫ਼ਤਹਿ' ਵੀ ਪ੍ਰਕਾਸ਼ਿਤ ਕੀਤਾ ਜਾਂਦਾ ਹੈ, ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਮਾਜਿਕ, ਰਾਜਨੀਤਕ, ਆਰਥਿਕ ਆਦਿ ਵਿਸ਼ਿਆਂ ਸਬੰਧੀ ਆਪਣੀਆਂ ਰਚਨਾਵਾਂ ਲਿਖਣ ਤੋਂ ਇਲਾਵਾ ਉਨ੍ਹਾਂ ਦਾ ਸੰਪਾਦਨ ਕਰਨ ਦਾ ਸਮੁੱਚਾ ਕਾਰਜ ਵੀ ਕੀਤਾ ਜਾਂਦਾ ਹੈ | ਵਰਕਸ਼ਾਪ ਦੇ ਕੋਆਰਡੀਨੇਟਰ ਪ੍ਰੋ. ਭਗਵੰਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਦੌਰਾਨ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫ਼ੀ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ | ਅਖੀਰ ਵਿਚ ਵਿਦਿਆਰਥੀਆਂ ਨੇ ਵਰਕਸ਼ਾਪ ਸਬੰਧੀ ਆਪਣੇ ਸਕਾਰਾਤਮਿਕ ਤਜਰਬੇ ਅਤੇ ਪ੍ਰਤੀਕਿਰਿਆਵਾਂ ਵੀ ਸਾਂਝੀਆਂ ਕੀਤੀਆਂ | ਵਰਕਸ਼ਾਪ ਵਿਚ ਭਾਗ ਲੈਣ ਵਾਲੇ ਸਭ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੜਿੰਗ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਵਿਸ਼ਵਕਰਮਾ ਕਾਲੋਨੀ ਮੇਲੇ ਦੌਰਾਨ ਵਾਪਰਿਆ ਹਾਦਸਾ, 20 ਫੁੱਟ ਉੱਚਾ ਗੇਟ ਨੌਜਵਾਨ 'ਤੇ ਡਿੱਗਾ
Ad Position 24