11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਂਗਰਸ ਪਰਿਵਾਰ ਵਿਚ ਹੋਇਆ ਵਾਧਾ, ਅਕਾਲੀ ਦਲ ਨੂੰ ਲੱਗਾ ਝਟਕਾ

Ad Position 21
No active advertisement
ਅਜੀਤ ਡੈਸਕ 16-05-2026
ਮੰਡੀ ਗੋਬਿੰਦਗੜ੍ਹ, 15 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ ਅਤੇ ਦਲ ਬਦਲੀਆਂ ਦਾ ਦੌਰ ਤੇਜ਼ ਹੋ ਗਿਆ ਹੈ | ਇਸੇ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰ. 11 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਧੀਰਾ ਆਪਣੀ ਧਰਮਪਤਨੀ ਰੁਪਿੰਦਰ ਕੌਰ ਤੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਬਲਾਕ ਪ੍ਰਧਾਨ ਸੰਜੀਵ ਦੱਤਾ ਵਲੋਂ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਕੋਆਰਡੀਨੇਟਰ ਸਿਤਾਰ ਮੁਹੰਮਦ ਲਿਬੜਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਰਾਮ ਕੇਵਲ ਯਾਦਵ, ਮਨਜੀਤ ਸਿੰਘ ਬਿੱਟੂ, ਨਵਦੀਪ ਸਿੰਘ ਸਿੱਧੂ, ਰਣਜੀਤ ਸਿੰਘ ਅੰਬੇਮਾਜਰਾ, ਅਲੀ ਬਾਦਸ਼ਾਹ, ਅੰਕੁਰ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ | ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਰਣਧੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਾਂਗਰਸ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਸੁਰੱਖਿਆ ਦੀ ਮੰਗ 'ਤੇ ਸਰਕਾਰ ਤੋਂ ਜਵਾਬ ਤਲਬ <br/> ਅਗਲੀ ਖ਼ਬਰ ਸ਼ਿੰਗਾਰਾ ਸਿੰਘ ਸਲਾਣਾ ਦੇ ਚੇਅਰਮੈਨ ਬਣਨ ਤੋਂ ਬਾਅਦ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ
Ad Position 24