25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੋਲੈਂਡ ਟੇਬਲ ਸੋਕਰ ਮਾਸਟਰ ਸੀਰੀਜ਼ ਵਿਚ ਭਾਰਤੀ ਖਿਡਾਰੀਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਪੋਲੈਂਡ ਟੇਬਲ ਸ਼ੋਕਰ ਮਾਸਟਰ ਸੀਰੀਜ਼ ਵਿਚ ਮੱਲਾਂ ਮਾਰਨ ਵਾਲੇ ਨੈਸ਼ਨਲ ਟੇਬਲ ਸ਼ੋਕਰ ਫੈਡਰੇਸ਼ਨ ਆਫ਼ ਇੰਡੀਆ ਦੇ ਖਿਡਾਰੀ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਨੈਸ਼ਨਲ ਟੇਬਲ ਸ਼ੋਕਰ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਪੋਲੈਂਡ ਦੇ ਜਮਰਾਸਕੀ ਸ਼ਹਿਰ ਵਿਖੇ ਹੋਈ ਪੋਲੈਂਡ ਟੇਬਲ ਸ਼ੋਕਰ ਮਾਸਟਰ ਸੀਰੀਜ਼ ਵਿਚ ਨੈਸ਼ਨਲ ਟੇਬਲ ਸ਼ੋਕਰ ਫੈਡਰੇਸ਼ਨ ਆਫ਼ ਇੰਡੀਆ ਦੀ ਟੀਮ ਦੇ 6 ਖਿਡਾਰੀਆਂ ਨੇ ਹਿੱਸਾ ਲਿਆ | ਜਿਸ ਵਿਚ ਜੂਨੀਅਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਨੀਅਰ ਸਿੰਗਲ ਵਿਚ ਅਭੀਜੋਤ ਸਿੰਘ ਨੇ ਦੂਜਾ ਅਤੇ ਕਾਵਿਆ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ | ਜੂਨੀਅਰ ਡਬਲ ਵਿਚ ਸੁਖਮਨ ਕੁਮਾਰ ਤੇ ਕਾਵੀਆ ਕੁਮਾਰੀ ਨੇ ਦੂਜਾ ਅਤੇ ਅਭੀਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਟੇਬਲ ਸ਼ੋਕਰ ਵਿਚ ਭਾਰਤੀ ਖਿਡਾਰੀ ਦੇਸ਼ਾਂ ਅਤੇ ਵਿਦੇਸ਼ਾਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਸਮਾਜਿਕ ਬੁਰਾਈਆਂ, ਖ਼ਾਸਕਰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਖੇਡਾਂ ਵਿਚ ਹਿੱਸਾ ਲੈ ਕੇ ਸਰੀਰਕ ਤੇ ਮਾਨਸਿਕ ਪੱਖੋਂ ਤੰਦਰੁਸਤ ਤੇ ਮਜ਼ਬੂਤ ਬਣ ਸਕਣ | ਉਨ੍ਹਾਂ ਦੱਸਿਆ ਕਿ ਪੋਲੈਂਡ ਟੇਬਲ ਸ਼ੋਕਰ ਮਾਸਟਰ ਸੀਰੀਜ਼ ਵਿਚ ਭਾਰਤ ਸਮੇਤ ਵੱਖ-ਵੱਖ ਮੁਲਕਾਂ ਦੇ 100 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ ਭਾਰਤ ਦੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਾਰਤ ਦੀ ਟੀਮ ਆਉਣ ਵਾਲੇ ਸਮੇਂ ਵਿਚ ਹਾਂਗਕਾਂਗ ਅਤੇ ਜਰਮਨੀ ਟੇਬਲ ਸ਼ੋਕਰ ਚੈਂਪੀਅਨਸ਼ਿਪ ਵਿਚ ਵੀ ਹਿੱਸਾ ਲਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਰਣਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਇਲਾਕੇ ਅਤੇ ਆੜ੍ਹਤੀ ਭਾਈਚਾਰੇ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਾਂਗਾ-ਰਾਮਗੜ੍ਹ
Ad Position 24