25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਲੰਗਰ ਹਾਲ ਦੀ ਕਾਰ ਸੇਵਾ ਆਰੰਭ

Ad Position 21
No active advertisement
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ੁਰੂ ਹੋਈ ਕਾਰ ਸੇਵਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਗੁਰਮੁਖ ਸਿੰਘ ਤੇ ਬਾਬਾ ਗਰਜਾ ਸਿੰਘ ਜੋਤੀ ਸਰੂਪ ਸਾਹਿਬ ਵਾਲੇ ਅਤੇ ਕਾਰਸੇਵਾ ਵਿਚ ਹਿੱਸਾ ਲੈਂਦੀਆਂ ਸੰਗਤਾਂ | ਤਸਵੀਰਾਂ: ਕਰਨ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਲੰਗਰ ਹਾਲ ਦੀ ਕਾਰਸੇਵਾ ਬਾਬਾ ਗੁਲਜ਼ਾਰ ਸਿੰਘ ਦੀ ਸਰਪ੍ਰਸਤੀ ਹੇਠ ਆਰੰਭ ਹੋ ਗਈ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਸੇਵਾ ਵਿਚ ਆਪਣਾ ਯੋਗਦਾਨ ਪਾਇਆ | ਜਾਣਕਾਰੀ ਦਿੰਦਿਆਂ ਬਾਬਾ ਗੁਰਮੁਖ ਸਿੰਘ ਤੇ ਬਾਬਾ ਗਰਜਾ ਸਿੰਘ ਜੋਤੀ ਸਰੂਪ ਸਾਹਿਬ ਵਾਲਿਆਂ ਨੇ ਦੱਸਿਆ ਕਿ ਲੰਗਰ ਹਾਲ ਕਾਫ਼ੀ ਨੀਵਾਂ ਹੋ ਚੁੱਕਾ ਸੀ, ਜਿਸ ਕਾਰਨ ਸੰਗਤਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਕਿਹਾ ਕਿ ਹੁਣ ਸੰਗਤ ਦੇ ਸਹਿਯੋਗ ਨਾਲ ਲੰਗਰ ਹਾਲ ਨੂੰ ਉੱਚਾ ਚੁੱਕਣ ਲਈ ਮਿੱਟੀ ਪਾ ਕੇ ਕਾਰਸੇਵਾ ਸ਼ੁਰੂ ਕੀਤੀ ਗਈ ਹੈ | ਜਿਸ ਵਿਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾਈ ਜਾ ਰਹੀ ਹੈ ਅਤੇ ਗੁਰੂ ਘਰ ਪ੍ਰਤੀ ਪਿਆਰ ਤੇ ਸਮਰਪਣ ਦੀ ਭਾਵਨਾ ਦੇ ਨਾਲ ਹਰ ਕੋਈ ਆਪਣਾ ਯੋਗਦਾਨ ਪਾ ਸਕਦਾ ਹੈ | ਉਨ੍ਹਾਂ ਸੰਗਤਾਂ ਨੂੰ ਇਸ ਮਹਾਨ ਸੇਵਾ ਕਾਰਜ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਮੱਖਣ ਸਿੰਘ, ਦਵਿੰਦਰ ਸਿੰਘ ਭਗੜਾਣਾ, ਭੁਪਿੰਦਰ ਸਿੰਘ ਟਹਿਲਪੁਰਾ, ਮਲਕੀਤ ਸਿੰਘ ਅਮਰਗੜ੍ਹ, ਹਰਨੇਕ ਸਿੰਘ, ਹਰਬੰਸ ਸਿੰਘ ਝਿੰਜਰਾ, ਗੁਰਮੁਖ ਸਿੰਘ, ਭੁਪਿੰਦਰ ਸਿੰਘ ਧੀਰਪੁਰ, ਗੌਰਵਜੀਤ ਸਿੰਘ, ਹੈਪੀ ਸਿੰਘ ਝਿੰਜਰਾ, ਧਰਮਿੰਦਰ ਸਿੰਘ ਨੰਦਪੁਰ ਕੇਸ਼ੋਂ, ਚਰਨਜੀਤ ਕੌਰ, ਗੁਰਮੀਤ ਕੌਰ, ਜਰਨੈਲ ਕੌਰ, ਪਿਆਰੀ ਕੌਰ ਟਹਿਲਪੁਰਾ, ਗੁਰਜੰਟ ਸਿੰਘ ਧੁੱਪਛੇੜੀ ਅਤੇ ਲਖਵੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਕਾਰਸੇਵਾ ਵਿਚ ਹਿੱਸਾ ਪਾਇਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਨੂੰ ਸ਼ਰਧਾਂਜਲੀ ਭੇਟ
Ad Position 24