25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਅਤੇ ਹੋਰ ਆਗੂ | ਤਸਵੀਰ: ਜੋਗਿੰਦਰ ਪਾਲ <br/> 18-05-2026
ਖਮਾਣੋਂ, 17 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਦਾਣਾ ਮੰਡੀ ਖਮਾਣੋਂ ਵਿਖੇ ਯੂਨੀਅਨ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਹਿੱਸਾ ਲਿਆ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੰਨੇ ਦੀ ਪੇਮੈਂਟ ਜਲਦੀ ਤੋਂ ਜਲਦੀ ਕਿਸਾਨਾਂ ਦੇ ਖਾਤੇ ਵਿਚ ਪਾਈ ਜਾਵੇ ਅਤੇ ਇਸ ਤੋਂ ਇਲਾਵਾ ਸਰਕਾਰ ਨੂੰ ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਲਈ ਵੀ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਯੂਰੀਆ ਮਿਲ ਰਿਹਾ ਤਾਂ ਉਸ ਨਾਲ ਵਾਧੂ ਚੀਜ਼ਾਂ ਧੱਕੇ ਨਾਲ ਥੋਪੀਆਂ ਜਾ ਰਹੀਆਂ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹਨਾਂ ਮਸਲਿਆਂ ਵਿਚ ਤੁਰੰਤ ਦਖ਼ਲ ਦੇ ਕੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ, ਜਸਵੀਰ ਸਿੰਘ, ਬਚਿੱਤਰ ਸਿੰਘ ਰਾਣਵਾਂ, ਜਸਬੀਰ ਸਿੰਘ ਖ਼ਜ਼ਾਨਚੀ, ਪਰਮਜੀਤ ਸਿੰਘ ਖਮਾਣੋਂ, ਮੇਜਰ ਸਿੰਘ ਬਰਵਾਲੀ, ਲਖਵੀਰ ਸਿੰਘ ਅਮਰਗੜ੍ਹ, ਬਲਵਿੰਦਰ ਸਿੰਘ ਬਿੱਲੂ, ਕਿਰਪਾਲ ਸਿੰਘ, ਪਵਨਜੀਤ ਸਿੰਘ, ਚਰਨਜੀਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤ ਗੁਰੂ ਰਵਿਦਾਸ ਅਤੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਲੰਗਰ ਹਾਲ ਦੀ ਕਾਰ ਸੇਵਾ ਆਰੰਭ
Ad Position 24