24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਘੱਟ ਗਿਣਤੀ ਸੈੱਲ ਵਲੋਂ 'ਵਿਭਿੰਨਤਾ ਦਾ ਸਤਿਕਾਰ, ਮਨੁੱਖਤਾ ਦੀ ਸੇਵਾ' ਵਿਸ਼ੇ 'ਤੇ ਪੋਸਟਰ ਮੁਕਾਬਲਾ

Ad Position 21
No active advertisement
ਘੱਟ ਗਿਣਤੀ ਸੈੱਲ ਵਲੋਂ 'ਵਿਭਿੰਨਤਾ ਦਾ ਸਤਿਕਾਰ, ਮਨੁੱਖਤਾ ਦੀ ਸੇਵਾ' ਵਿਸ਼ੇ 'ਤੇ ਪੋਸਟਰ ਤਿਆਰ ਕਰਨ ਦੇ ਕਰਵਾਏ ਮੁਕਾਬਲੇ ਦੇ ਜੇਤੂਆਂ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਹੋਰ ਪ੍ਰਬੰਧਕ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਘੱਟ ਗਿਣਤੀ ਸੈੱਲ ਵਲੋਂ 'ਵਿਭਿੰਨਤਾ ਦਾ ਸਤਿਕਾਰ, ਮਨੁੱਖਤਾ ਦੀ ਸੇਵਾ' ਵਿਸ਼ੇ 'ਤੇ ਪੋਸਟਰ ਤਿਆਰ ਕਰਨ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਉਦੇਸ਼ ਵਿਭਿੰਨਤਾ, ਸਰਬ-ਸਾਂਝੀ ਸੋਚ ਅਤੇ ਮਨੁੱਖਤਾ ਦੀ ਭਾਵਨਾ ਪ੍ਰਤੀ ਸੁਚੇਤਤਾ ਪੈਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸਿਰਜਣਾਤਮਿਕ ਸੋਚਾਂ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕਰਨਾ ਸੀ | ਵਿਦਿਆਰਥੀਆਂ ਨੇ ਸੋਚ ਜਗਾਉਣ ਵਾਲੇ ਪੋਸਟਰ ਪੇਸ਼ ਕੀਤੇ | ਜਿਨ੍ਹਾਂ ਦਾ ਮੁਲਾਂਕਣ ਗਣਿਤ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਬ੍ਰਹਿਮਿਤ ਕੌਰ ਅਤੇ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ | ਜਿਸ ਵਿਚ ਬੀ.ਏ, ਬੀ.ਐੱਡ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਇੰਦਰਜੀਤ ਸਿੰਘ ਅਤੇ ਹਰਮਨਜੋਤ ਕੌਰ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਸਮਾਗਮ ਦੀ ਅਗਵਾਈ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰੀਤ ਕੌਰ ਵਲੋਂ ਕੀਤੀ ਗਈ | ਵਪਾਰ ਤੇ ਪ੍ਰਬੰਧਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਰੁਚੀ ਮਲਹੋਤਰਾ ਅਤੇ ਲੋਕ ਪ੍ਰਸ਼ਾਸਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਨਰਿੰਦਰ ਕੌਰ ਨੇ ਸਮਾਗਮ ਦੇ ਸੰਯੋਜਕ ਵਜੋਂ ਜ਼ਿੰਮੇਵਾਰੀ ਨਿਭਾਈ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਲਈ ਵਧਾਈ ਦਿੱਤੀ | ਡਾ. ਤੇਜਬੀਰ ਸਿੰਘ ਰਜਿਸਟਰਾਰ ਨੇ ਵੀ ਘੱਟ ਗਿਣਤੀ ਸੈੱਲ ਦੀ ਇਸ ਪਹਿਲ ਦੀ ਸਰਾਹਨਾ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਯੂਨੀਵਰਸਿਟੀ ਇਸ ਤਰ੍ਹਾਂ ਦੇ ਅਰਥਪੂਰਨ ਉਪਰਾਲਿਆਂ ਰਾਹੀਂ ਵਿਭਿੰਨਤਾ, ਸਿਰਜਣਾਤਮਿਕਤਾ ਅਤੇ ਸਮਾਜਿਕ ਸੁਚੇਤਤਾ ਨੂੰ ਨਿਰੰਤਰ ਉਤਸ਼ਾਹਿਤ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ
Ad Position 24