17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੀ. ਓ. ਸਟਾਫ਼ ਵਲੋਂ ਕੁੱਟਮਾਰ ਦੇ ਮੁਕੱਦਮੇ 'ਚ ਭਗੌੜਾ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਫ਼ਤਹਿਗੜ੍ਹ ਸਾਹਿਬ, 18 ਮਈ (ਮਨਪ੍ਰੀਤ ਸਿੰਘ)-ਪੀ. ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਵਲੋਂ ਲੜਾਈ ਝਗੜੇ ਦੇ ਮਾਮਲੇ 'ਚ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਬਸੀ ਪਠਾਣਾਂ ਵਿਖੇ ਲੜਾਈ ਝਗੜੇ ਦੇ ਮਾਮਲੇ 'ਚ ਮੁਕੱਦਮਾ ਨੰਬਰ. 19 ਮਿਤੀ 18 ਫਰਵਰੀ 2022 ਧਾਰਾ 325, 323 , 341, 34, 201 ਆਈ. ਪੀ. ਸੀ. ਤਹਿਤ ਦਲਵੀਰ ਸਿੰਘ ਉਰਫ਼ ਨਵੀ ਮੁਹੱਲਾ ਬਹਿਲੋਲਪੁਰੀ ਬਸੀ ਪਠਾਣਾਂ ਖ਼ਿਲਾਫ਼ ਦਰਜ਼ ਹੋਇਆ ਸੀ | ਜਿਸ 'ਤੇ ਆਪਣੇ ਸਾਥੀ ਨਾਲ ਮਿਲ ਕੇ ਇਸ਼ਾਨ ਕੁਮਾਰ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ ਤੇ ਉਕਤ ਦੋਵਾਂ 'ਤੇ ਮੁਕੱਦਮਾ ਦਰਜ ਹੋਇਆ ਸੀ ਤੇ ਹੁਣ ਦਲਵੀਰ ਸਿੰਘ ਮਿਤੀ 6 ਮਾਰਚ ਤੋਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ, ਜਿਸ ਨੂੰ ਪੀ. ਓ. ਸਟਾਫ਼ ਦੀ ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਕਰਕੇ ਸੰਬੰਧਿਤ ਪੁਲਿਸ ਪਾਰਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਹਲਕੇ 'ਚ 23 ਤੋਂ ਦਿਨ-ਰਾਤ ਦੇ ਧਰਨੇ ਦਾ ਐਲਾਨ ਅਗਲੀ ਖ਼ਬਰ ਦਸਤਾਰ ਤੇ ਗਤਕੇ ਦੇ ਫਾਈਨਲ ਮੁਕਾਬਲੇ 25 ਜੁਲਾਈ ਨੂੰ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਕਰਵਾਏ ਜਾਣਗੇ-ਭਾਈ ਉਦੇ ਸਿੰਘ
Ad Position 24