17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਿਮਰਪ੍ਰੀਤ ਕੌਰ ਤੇ ਮਨੀਸ਼ਾ ਨੇ ਜ਼ਿਲ੍ਹੇ 'ਚ ਦੂਜਾ ਸਥਾਨ ਹਾਸਿਲ ਕਰਕੇ ਪਾਈਨ ਗਰੋਵ ਸਕੂਲ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 19-05-2026
ਬਸੀ ਪਠਾਣਾਂ, 18 ਮਈ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਿਮਰਪ੍ਰੀਤ ਕੌਰ ਤੇ ਮਨੀਸ਼ਾ ਨੇ ਬੋਰਡ ਪ੍ਰੀਖਿਆਵਾਂ 'ਚ 500 'ਚੋਂ 487 ਅੰਕਾਂ ਨਾਲ 97.2 ਫੀਸਦੀ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਿਲ ਕੀਤਾ | ਇਹ ਕਾਮਯਾਬੀ ਦੋਵੇਂ ਵਿਦਿਆਰਥਣਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦਿ੍ੜ੍ਹ ਇਰਾਦੇ ਦਾ ਨਤੀਜਾ ਹੈ |
ਦੋਵੇਂ ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਸਕੂਲ ਦੀ ਪਿ੍ੰਸੀਪਲ ਨੀਤੂ ਕੁਮਾਰ ਅਤੇ ਅਧਿਆਪਕਾਂ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਟਿਊਸ਼ਨ ਨਹੀਂ ਲਈ ਅਤੇ ਨਿਯਮਿਤ ਪੜ੍ਹਾਈ, ਸਵੈ ਅਧਿਐਨ ਅਤੇ ਸਕੂਲ ਵਿਚ ਮਿਲੀ ਰਹਿਨੁਮਾਈ ਨਾਲ ਹੀ ਇਹ ਉੱਚ ਮੁਕਾਮ ਹਾਸਲ ਕੀਤਾ | ਵਿਦਿਆਰਥਣਾਂ ਨੇ ਦੱਸਿਆ ਕਿ ਸਕੂਲ ਦਾ ਅਨੁਸ਼ਾਸਿਤ ਮਾਹੌਲ ਤੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਹਮੇਸ਼ਾ ਉਨ੍ਹਾਂ ਲਈ ਪੇ੍ਰਰਨਾ ਬਣੀ ਰਹੀ | ਸਕੂਲ ਦੇ ਪ੍ਰਧਾਨ ਵਿਜੈ ਕੌਸ਼ਲ ਅਤੇ ਚੇਅਰਪਰਸਨ ਵੀਨਾ ਕੌਸ਼ਲ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲਾ ਪਲ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਹੋਰਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੇਗੀ | ਨੀਤੂ ਕੁਮਾਰ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਨਿਰੰਤਰ ਲਗਨ ਦਾ ਪ੍ਰਤੀਕ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਨੈਤਿਕ ਮੁੱਲਾਂ ਨੂੰ ਪ੍ਰਮੁੱਖਤਾ ਦਿੰਦਾ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਰੱਖੜਾ ਨੂੰ ਸੂਬਾ ਪੱਧਰੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਅਮਲੋਹ ਦੇ ਵਾਰਡ ਨੰ. 13 ਦੇ ਬੱਚਿਆਂ ਵਲੋਂ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ
Ad Position 24