17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਮ ਆਦਮੀ ਪਾਰਟੀ ਦੀ ਪਾਤੜਾਂ ਦੇ ਵਾੜਨਵਰ 3 ਤੋਂ ਉਮੀਦਵਾਰ ਰੀਚਾ ਗਰਗ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 19-05-2026
ਪਾਤੜਾਂ, 18 ਮਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੀਚਾ ਗਰਗ ਵਲੋਂ ਆਪਣੇ ਸਾਥੀਆਂ ਸਮੇਤ ਵਾਰਡ ਅੰਦਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨਾ ਤੇਜ ਕਰ ਦਿੱਤਾ ਹੈ | ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੀਚਾ ਗਰਗ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਪਤੀ ਸੋਨੀ ਜਲੂਰ ਵਾਰਡ ਨੰਬਰ ਚਾਰ ਤੋਂ ਕੌਂਸਲਰ ਰਹਿ ਚੁੱਕੇ ਹਨ ਤੇ ਉਨ੍ਹਾਂ ਵਲੋਂ ਵਾਰਡ ਅੰਦਰ ਵਿਕਾਸ ਕਾਰਜ ਦਾ ਕੋਈ ਵੀ ਕੰਮ ਬਾਕੀ ਨਹੀਂ ਛੱਡਿਆ ਅਤੇ ਹੁਣ ਉਹ ਵਾਰਡ ਨੰਬਰ ਤਿੰਨ ਤੋਂ ਚੋਣ ਲੜ ਰਹੇ ਹਨ ਅਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਾਰਡ ਅੰਦਰ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਇਹਨਾਂ ਨਾਲ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ 137 ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ- ਉਪ ਮੰਡਲ ਮੈਜਿਸਟ੍ਰੇਟ ਸੋਮਲ ਅਗਲੀ ਖ਼ਬਰ ਕਾਗਜ਼ਾਂ ਦੀ ਪੜਤਾਲ ਮਗਰੋਂ 10 ਉਮੀਦਵਾਰਾਂ ਦੇ ਕਾਗਜ਼ ਰੱਦ
Ad Position 24