17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਲਈ 137 ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ- ਉਪ ਮੰਡਲ ਮੈਜਿਸਟ੍ਰੇਟ ਸੋਮਲ

Ad Position 21
No active advertisement
ਅਜੀਤ ਡੈਸਕ 19-05-2026
ਨਾਭਾ, 18 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਦੀ ਨਾਮਜ਼ਦਗੀ ਦੇ ਆਖ਼ਰੀ ਦਿਨ ਨਾਭਾ ਸ਼ਹਿਰ ਤੋਂ ਕਾਂਗਰਸ ਦੇ 35 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਚੋਣ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਅਰਵਿੰਦਰਪਾਲ ਸਿੰਘ ਸੋਮਲ ਨੇ ਦੱਸਿਆ ਕਿ ਇਸ ਤੋਂ ਇਲਾਵਾ 'ਆਪ' ਨੇ 35, ਸ੍ਰੋਮਣੀ ਅਕਾਲੀ ਦਲ ਨੇ 21 ਅਤੇ ਭਾਜਪਾ ਦੇ 25, ਬਸਪਾ ਦੇ 5 ਅਤੇ 16 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 137 ਚੋਣਾਂ ਲੜ ਰਹੇ ਵਿਅਕਤੀਆਂ ਵਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਉਮੀਦਵਾਰਾਂ ਵਿਚ ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ, ਜਿਨ੍ਹਾਂ ਦੀਆ ਨਾਮਜ਼ਦਗੀਆਂ ਉਮੀਦਵਾਰਾਂ ਦੇ ਫਾਰਮ ਜਾਂਚਣ ਬਾਅਦ ਵਾਪਸ ਗਿਣੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅੱਜ 19 ਮਈ ਨੂੰ ਕਾਗ਼ਜ਼ਾਂ ਦੀ ਵਾਪਸੀ ਹੋਵੇਗੀ | 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦੇ ਹੋਏ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਨਾਭਾ ਪੁਲਿਸ ਵਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਵਿਆਪਕ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਹਿਰ 'ਚ ਹੁੱਲੜਬਾਜ਼ੀ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ ਅਤੇ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ 'ਚ ਕਾਇਮ ਰੱਖੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਰੱਖੜਾ ਨੂੰ ਸੂਬਾ ਪੱਧਰੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਪਾਤੜਾਂ ਦੇ ਵਾੜਨਵਰ 3 ਤੋਂ ਉਮੀਦਵਾਰ ਰੀਚਾ ਗਰਗ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ
Ad Position 24