13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਹਿਰੀ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਸਣੇ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-05-2026
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ 60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪੁਰਾਣਾ ਕਿਲਾ ਨੇੜੇ ਪੁਰਾਣੀ ਕਚਹਿਰੀ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਦੋ ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨਾਂ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀਆਂ ਦੇ ਕਬਜ਼ੇ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਨਾਂ ਨੂੰ ਗਿ੍ਫ਼ਤਾਰ ਕਰਕੇ ਜਦੋਂ ਮੁੱਢਲੀ ਪੁਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਰਵੀ ਕੌਸ਼ਲ ਵਾਸੀ ਸਨ ਸਿਟੀ ਭੋਗਲਾਂ ਰੋਡ ਰਾਜਪੁਰਾ ਅਤੇ ਰਣਜੀਤ ਸਿੰਘ ਵਾਸੀ ਖੈਰਪੁਰ ਜੱਟਾਂ ਵਜੋਂ ਦੱਸੀ | ਜਿਸ ਦੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਦੋ ਵਿਅਕਤੀਆਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਪੁਰਾਣੇ ਮਿੱਤਲ ਹਸਪਤਾਲ 'ਚੋਂ ਅਣਪਛਾਤੀ ਲਾਸ਼ ਮਿਲੀ
Ad Position 24