13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਉਜ਼ਬੇਕਿਸਤਾਨ ਵਿਚ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਰਗਬੀ ਸੈਵਨਜ਼ ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 20-05-2026
ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਨੇ ਤਾਸ਼ਕੰਦ ਵਿਚ ਆਯੋਜਿਤ ਸੈਂਟਰਲ ਸਾਊਥ ਏਸ਼ੀਆ ਰਗਬੀ ਸੈਵਨਜ਼ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਅੰਤਰ ਰਾਸ਼ਟਰੀ ਪੱਧਰ 'ਤੇ ਨਾਂਅ ਚਮਕਾਇਆ ਹੈ | ਵਿਦਿਆਰਥੀ ਅੰਮਿ੍ਤਪਾਲ ਸਿੰਘ ਦਾ ਅੱਜ ਯੂਨੀਵਰਸਿਟੀ ਵਿਖੇ ਪਹੁੰਚਣ 'ਤੇ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ | ਦੱਸਣਯੋਗ ਹੈ ਕਿ ਅੰਮਿ੍ਤਪਾਲ ਸਿੰਘ ਇਸ ਤੋਂ ਪਹਿਲਾਂ ਵੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਮੁਕਾਬਲਿਆਂ ਵਿਚ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਚੁੱਕੇ ਹਨ | ਉਨ੍ਹਾਂ ਨੇ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਅਤੇ ਨੈਸ਼ਨਲ ਗੇਮਜ਼ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ | ਇਸ ਵੱਡੀ ਉਪਲੱਬਧੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਡਾ. ਤੇਜ਼ਬੀਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਾ. ਅੰਕਦੀਪ ਕੌਰ ਅਟਵਾਲ, ਡਾ. ਹਰਨੀਤ ਬਿਲਿੰਗ, ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਪੀ.ਆਰ.ਓ. ਜਸਪ੍ਰੀਤ ਕੌਰ, ਫ਼ਤਹਿਗੜ੍ਹ ਸਾਹਿਬ ਰਗਬੀ ਸੈਕਟਰੀ ਨੀਰਜ ਕੁਮਾਰ ਨੇ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਕੋਚ ਸੰਦੀਪ ਕੁਮਾਰ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਹੋਰ ਵੀ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ |
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੀ ਖਿਡਾਰਨ ਅਮਨਦੀਪ ਕੌਰ ਵੀ ਏਸ਼ੀਅਨ ਰਗਬੀ ਸੈਵਨ ਸੀਰੀਜ਼ ਦੌਰਾਨ ਚੀਨ ਅਤੇ ਸ੍ਰੀਲੰਕਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੀ ਹੈ ਅਤੇ ਉਸ ਨੂੰ ਆਰ.ਪੀ.ਐਲ. ਵਿਚ ਚੇਨਈ ਬੁਲਜ਼ ਟੀਮ ਵਲੋਂ ਚੁਣਿਆ ਗਿਆ ਹੈ | ਉਸ ਤੋਂ ਵੀ ਅਗਲੀਆਂ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਉੱਤਮ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ | ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਅਤੇ ਅਮਨਦੀਪ ਕੌਰ ਪਹਿਲੇ ਪੰਜਾਬੀ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਬਲਵਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਬਣਿਆ ਨਰਕ-ਦੀਦਾਰ ਸਿੰਘ ਭੱਟੀ
Ad Position 24