17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧਾਂਦਲੀਆਂ ਦਾ ਸ਼ਹਿਰਾਂ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ-ਸੁਖਬੀਰ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 21-05-2026
ਅਮਲੋਹ, 20 ਮਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਿੱਜੀ ਦੌਰੇ 'ਤੇ ਹਲਕਾ ਅਮਲੋਹ ਦੇ ਪਿੰਡ ਰੰਘੇੜੀ ਕਲਾਂ ਵਿਖੇ ਪੁੱਜੇ | ਇਸ ਮੌਕੇ 'ਤੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੋਂ ਇਲਾਵਾ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਨਗਰ ਕੌਂਸਲ ਚੋਣਾਂ ਲੜੀਆਂ ਨਹੀਂ ਜਾ ਰਹੀਆਂ, ਸਗੋਂ ਹਰ ਧਾਂਦਲੀ ਕਰਕੇ ਲੁੱਟੀਆਂ ਜਾ ਰਹੀਆਂ ਹਨ | ਜਿਸ ਦਾ ਹਿਸਾਬ ਸਮਾਂ ਆਉਣ 'ਤੇ 'ਆਪ' ਦੀ ਲੀਡਰਸ਼ਿਪ ਤੇ ਹੱਥ ਠੋਕੇ ਬਣੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਲਿਆ ਜਾਵੇਗਾ | ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਨੂੰ ਕਾਗ਼ਜ਼ ਤੱਕ ਨਹੀਂ ਭਰਨ ਦਿੱਤੇ ਗਏ, ਉੱਥੇ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਕਾਗ਼ਜ਼ ਵੀ ਵੱਡੇ ਪੱਧਰ 'ਤੇ ਰੱਦ ਕੀਤੇ ਗਏ ਹਨ | ਜਿਸ ਸਬੰਧੀ ਪਾਰਟੀ ਵਲੋਂ ਹਾਈ ਕੋਰਟ ਵਿਚ 'ਆਪ' ਸਰਕਾਰ ਤੇ ਪ੍ਰਸ਼ਾਸਨ ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਗਈ ਹੈ | ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ 'ਆਪ' ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੀ ਨਹੀਂ ਦੇ ਰਹੇ, ਸਗੋਂ ਇਹ ਚੋਣਾਂ ਡੱਟ ਕੇ ਲੜ ਰਹੇ ਹਨ | ਉਨ੍ਹਾਂ ਹਲਕਾ ਅਮਲੋਹ ਦੀ ਗੱਲ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਬਹੁਤ ਹੀ ਮਿਹਨਤੀ ਨੌਜਵਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਿੱਤਾ ਗਿਆ ਹੈ | ਜਿਸ ਨੂੰ 2027 ਵਿਚ ਵੱਡੀ ਜਿੱਤ ਦਿਵਾਉਣੀ ਹਲਕਾ ਅਮਲੋਹ ਦੇ ਵਾਸੀਆਂ ਅਹਿਮ ਜ਼ਿੰਮੇਵਾਰੀ ਹੈ | ਤਾਂ ਜੋ ਹਲਕਾ ਅਮਲੋਹ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਰਾਜੂ ਖੰਨਾ ਅਹਿਮ ਰੋਲ ਅਦਾ ਕਰ ਸਕੇ | ਸ. ਸੁਖਬੀਰ ਸਿੰਘ ਬਾਦਲ ਅੱਜ ਰੰਘੇੜੀ ਕਲਾਂ ਵਿਖੇ ਜਿੱਥੇ ਸਾਬਕਾ ਬਲਾਕ ਸੰਮਤੀ ਮੈਂਬਰ ਸਿਕੰਦਰ ਸਿੰਘ ਮੋਤੀ, ਯੂਥ ਆਗੂ ਸੋਨੀ ਰੰਘੇੜੀ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ 'ਤੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਭਾਰਤ ਭੂਸ਼ਨ ਟੋਨੀ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਪ੍ਰਧਾਨ ਬਹਾਦਰ ਸਿੰਘ ਹੈਬਤਪੁਰ, ਭਿੰਦਰ ਸਿੰਘ, ਜਗਜੀਵਨ ਸਿੰਘ ਉੱਭੀ, ਜਸਪਾਲ ਸਿੰਘ ਘੋਲਾ, ਸੋਹਣ ਲਾਲ ਭੜੀ, ਲਖਵਿੰਦਰ ਸਿੰਘ ਗੁਰਧਨਪੁਰ, ਸੁਖਨਿੰਦਰ ਸਿੰਘ ਕਾਕਾ ਝੰਬਾਲਾ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ ਗੁਰਧਨਪੁਰ ਅਤੇ ਬਲਵਿੰਦਰ ਸਿੰਘ ਰੰਘੇੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਪਰਾਧਿਕ ਵਾਰਦਾਤਾਂ ਕਾਰਨ ਪੰਜਾਬ ਦੇ ਹਾਲਾਤ ਬਿਹਾਰ ਨਾਲੋਂ ਵੀ ਭੈੜੇ ਹੋਏ-ਜਥੇਦਾਰ ਪੰਜੋਲੀ ਅਗਲੀ ਖ਼ਬਰ 25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਚੋਣ ਤਹਿਸੀਲਦਾਰ
Ad Position 24