17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ 1.54 ਕਰੋੜ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੀ.ਡੀ.ਪੀ.ਓ ਦਫ਼ਤਰ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1.54 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਮੁਹਤਬਰ ਵਿਅਕਤੀ ਮੌਜੂਦ ਸਨ | ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਸ਼ਹਿਰਾਂ ਦੀ ਤਰਜ਼ 'ਤੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਯਾਬ ਰੱਖਣ ਲਈ ਪਿੰਡ ਪੱਧਰ 'ਤੇ ਖੇਡ ਮੈਦਾਨਾਂ ਦੀਆਂ ਉਸਾਰੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹੇ ਤੇ ਸਰੀਰਕ ਪੱਖੋਂ ਤੰਦਰੁਸਤ ਰਹੇ ਅਤੇ ਖੇਡਾਂ ਦੇ ਵਿਚ ਆਪਣੇ ਦੇਸ਼, ਸੂਬੇ ਅਤੇ ਪਿੰਡ ਦਾ ਨਾਂ ਰੌਸ਼ਨ ਕਰੇ | ਇਸ ਮੌਕੇ ਵਿਧਾਇਕ ਰਾਏ ਨੇ ਪਿੰਡਾਂ ਦੇ ਸਰਪੰਚਾਂ ਨੂੰ ਗ੍ਰਾਂਟਾਂ ਦਾ ਰੁਪਇਆ ਸਹੀ ਢੰਗ ਨਾਲ ਵਰਤਣ ਤੇ ਲੋਕਾਂ ਦੇ ਹਿੱਤਾਂ ਵਿਚ ਲਗਾਉਣ ਦੀ ਗੱਲ ਵੀ ਕਹੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ. ਸਰਹਿੰਦ ਦੀਪ ਸ਼ਿਖਾ ਗਰਗ, ਰਾਜਦਵਿੰਦਰ ਸਿੰਘ ਲਾਡੀ, ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਹਰਮੇਸ਼ ਛੰਨਾ, ਮਨਦੀਪ ਪੋਲਾ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਇੰਦਰਦੀਪ ਸਿੰਘ ਸਾਨੀਪੁਰ, ਪਰਵਿੰਦਰ ਸਿੰਘ ਖੋਜੇ ਮਾਜਰਾ, ਗੁਰਦੀਪ ਸਿੰਘ ਛਲੇੜੀ, ਸਤਨਾਮ ਸਿੰਘ ਖਰੌੜਾ, ਰਜਿੰਦਰ ਸਿੰਘ ਖਰੌੜੀ (ਸਾਰੇ ਸਰਪੰਚ), ਸਰਪੰਚ ਜਗਰੂਪ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਸਾਨੀਪੁਰ, ਜਤਿੰਦਰ ਸਿੰਘ ਖਰੇ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿੰਕ ਸੜਕਾਂ ਦੀਆਂ ਬਰਮਾਂ 'ਤੇ ਨਾਜਾਇਜ਼ ਕਬਜ਼ੇ, ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪ੍ਰਸ਼ਾਸਨ ਸੁਸਤ ਅਗਲੀ ਖ਼ਬਰ ਅਪਰਾਧਿਕ ਵਾਰਦਾਤਾਂ ਕਾਰਨ ਪੰਜਾਬ ਦੇ ਹਾਲਾਤ ਬਿਹਾਰ ਨਾਲੋਂ ਵੀ ਭੈੜੇ ਹੋਏ-ਜਥੇਦਾਰ ਪੰਜੋਲੀ
Ad Position 24