17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੀੜਤ ਵਪਾਰੀ ਦੇ ਹੱਕ 'ਚ ਨਿੱਤਰੇ ਮੋਹਿਤ ਮੋਹਿੰਦਰਾ, ਸਰਕਾਰ ਨੂੰ ਤੁਰੰਤ ਆਰਥਿਕ ਮਦਦ ਦੇਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 21-05-2026
ਪਟਿਆਲਾ, 20 ਮਈ (ਧਰਮਿੰਦਰ ਸਿੰਘ ਸਿੱਧੂ)-ਇਥੋਂ ਦੇ ਤਿ੍ਪੜੀ ਵਿਖੇ ਬੀਤੇ ਦਿਨੀਂ ਇਕ ਦੁਕਾਨ ਵਿਚ ਅਚਾਨਕ ਅੱਗ ਲੱਗਣ ਕਾਰਨ ਹੋਏ ਭਾਰੀ ਨੁਕਸਾਨ ਦੇ ਮਾਮਲੇ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ, ਪੀੜਤ ਵਪਾਰੀ ਦੇ ਹੱਕ ਵਿਚ ਨਿੱਤਰ ਆਏ ਹਨ | ਮੋਹਿਤ ਮੋਹਿੰਦਰਾ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਤੁਰੰਤ ਮਦਦ ਕਰਨ ਦੀ ਮੰਗ ਕੀਤੀ ਹੈ | ਦੱਸਣਯੋਗ ਹੈ ਕਿ ਤਿ੍ਪੜੀ ਦੇ ਸਥਾਨਕ ਵਪਾਰੀ ਗੋਲਡੀ ਨਾਸਰੇ ਦੀ ਦੁਕਾਨ ਵਿਚ ਭਿਆਨਕ ਅੱਗ ਲੱਗਣ ਕਾਰਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਵੱਡਾ ਆਰਥਿਕ ਘਾਟਾ ਪਿਆ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਮੋਹਿਤ ਮੋਹਿੰਦਰਾ ਨੇ ਪੀੜਤ ਵਪਾਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਸਰਕਾਰ ਨੂੰ ਅਪੀਲ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਵਪਾਰੀ ਵਰਗ ਪਹਿਲਾਂ ਹੀ ਮੰਦਵਾੜੇ ਦੇ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਅਜਿਹੀਆਂ ਕੁਦਰਤੀ ਆਫ਼ਤਾਂ ਜਾਂ ਹਾਦਸੇ ਕਿਸੇ ਵੀ ਹੱਸਦੇ-ਖੇਡਦੇ ਪਰਿਵਾਰ ਨੂੰ ਸੜਕ 'ਤੇ ਲਿਆ ਖੜ੍ਹਾ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਨ ਕਿ ਉਹ ਇਸ ਔਖੀ ਘੜੀ ਵਿਚ ਆਪਮੁਹਾਰੇ ਅੱਗੇ ਆ ਕੇ ਵਪਾਰੀ ਗੋਲਡੀ ਨਾਸਰੇ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇ ਕੇ ਆਰਥਿਕ ਮਦਦ ਪ੍ਰਦਾਨ ਕਰਨ |
ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਦਾ ਵਪਾਰੀ ਅਤੇ ਦੁਕਾਨਦਾਰ ਵਰਗ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਜਦੋਂ ਵੀ ਕਿਸੇ ਵਪਾਰੀ ਭਰਾ 'ਤੇ ਕੋਈ ਮੁਸੀਬਤ ਆਉਂਦੀ ਹੈ, ਤਾਂ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੀ ਹੈ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਅੱਗ ਲੱਗਣ ਦੇ ਕਾਰਨਾਂ ਦਾ ਜਾਇਜ਼ਾ ਲੈ ਕੇ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕੀਤੀ ਜਾਵੇ ਤਾਂ ਜੋ ਪੀੜਤ ਨੂੰ ਇਨਸਾਫ਼ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਤਪਸ਼ ਤੇ ਲੂੰ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਜ਼ਰੂਰੀ-ਡਾ. ਨਵਦੀਪ ਕੌਰ ਅਗਲੀ ਖ਼ਬਰ ਰਾਜਪੁਰਾ-ਪਟਿਆਲਾ ਬਾਈਪਾਸ 'ਤੇ ਗੋਲੀ ਚੱਲਣ ਨਾਲ ਬਣਿਆ ਦਹਿਸ਼ਤ ਦਾ ਮਾਹੌਲ
Ad Position 24