17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵੱਧ ਰਹੀ ਤਪਸ਼ ਤੇ ਲੂੰ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਜ਼ਰੂਰੀ-ਡਾ. ਨਵਦੀਪ ਕੌਰ

Ad Position 21
No active advertisement
ਅਜੀਤ ਡੈਸਕ 21-05-2026
ਬਸੀ ਪਠਾਣਾਂ, 20 ਮਈ (ਪੱਤਰ ਪ੍ਰੇਰਕ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਨੰਦਪੁਰ ਕਲੌੜ ਡਾ. ਨਵਦੀਪ ਕੌਰ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਜਾਰੀ ਐਡਵਾਈਜ਼ਰੀ ਸਬੰਧੀ ਸਟਾਫ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਅੱਤ ਦੀ ਗਰਮੀ ਦੌਰਾਨ ਨਾਗਰਿਕ ਦੁਪਹਿਰ ਸਮੇਂ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ, ਬੱਚਿਆਂ, ਮੋਟਾਪੇ ਨਾਲ ਪੀੜਤ, ਅਜਿਹੇ ਲੋਕ, ਜੋ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹਰ ਹਾਲਤ ਵਿਚ ਤਾਪਮਾਨ ਤੋਂ ਬਚਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵਾਲੇ ਲੋਕ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਪਾਉਣ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ | ਜੋ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਬੋਤਲ ਵਿਚ ਬਰਫ਼ ਜਾਂ ਠੰਡਾ ਪਾਣੀ ਨਾਲ ਲੈ ਕੇ ਜਾਣ | ਉਨ੍ਹਾਂ ਕਿਹਾ ਕਿ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖ਼ਰਬੂਜ਼ਾ, ਅੰਗੂਰ, ਬੇਰੀ, ਟਮਾਟਰ, ਪਿਆਜ਼ ਤੇ ਤਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਸ਼ਰਬਤ ਆਦਿ ਦੇ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ | ਤੇਲ ਤੇ ਬਾਹਰਲੇ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ | ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿਚ ਨਾ ਛੱਡਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਡਾਲਫਿਨ ਕਾਲਜ ਚੁੰਨ੍ਹੀ ਵਿਖੇ ਰੁਜ਼ਗਾਰ ਕੈਂਪ ਦੌਰਾਨ 15 ਪ੍ਰਾਰਥੀਆਂ ਦੀ ਹੋਈ ਚੋਣ ਅਗਲੀ ਖ਼ਬਰ ਪੀੜਤ ਵਪਾਰੀ ਦੇ ਹੱਕ 'ਚ ਨਿੱਤਰੇ ਮੋਹਿਤ ਮੋਹਿੰਦਰਾ, ਸਰਕਾਰ ਨੂੰ ਤੁਰੰਤ ਆਰਥਿਕ ਮਦਦ ਦੇਣ ਦੀ ਕੀਤੀ ਅਪੀਲ
Ad Position 24