ਫ਼ਤਹਿਗੜ੍ਹ ਸਾਹਿਬ, 20 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਡਾਲਫਿਨ ਕਾਲਜ ਚੁੰਨ੍ਹੀ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਇਕ ਰੋਜ਼ਾ ਪਲੇਸਮੈਂਟ ਕੈਂਪ ਲਗਾਇਆ ਗਿਆ¢ ਇਸ ਕੈਂਪ ਦੌਰਾਨ ਵੱਖ-ਵੱਖ ਯੋਗਤਾਵਾਂ ਵਾਲੇ 15 ਪ੍ਰਾਰਥੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ¢ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇਹ ਕੈਂਪ ਲਗਾਇਆ ਗਿਆ ਸੀ¢ ਕੈਂਪ ਵਿਚ ਦੋ ਨਾਮਵਰ ਕੰਪਨੀਆਂ 'ਡਿਜੀਟੈਕ' ਅਤੇ 'ਸਵਿਗੀ' ਵਲੋਂ ਸ਼ਿਰਕਤ ਕੀਤੀ ਗਈ¢ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਪਹੁੰਚੇ ਹੋਏ ਉਮੀਦਵਾਰਾਂ ਦੇ ਇੰਟਰਵਿਊ ਲਏ ਗਏ, ਜਿਸ ਉਪਰੰਤ ਯੋਗਤਾ ਦੇ ਆਧਾਰ 'ਤੇ 15 ਹੋਣਹਾਰ ਪ੍ਰਾਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ¢ ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਦਾ ਸਟਾਫ਼, ਕਾਲਜ ਦਾ ਪਲੇਸਮੈਂਟ ਸੈੱਲ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ¢