17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਾਰੂ ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਅਤਿ ਜ਼ਰੂਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਚਾਹੀਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਹ ਟੀਕਾਕਰਨ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਅਤੇ ਮਮਤਾ ਦਿਵਸ ਵਾਲੇ ਦਿਨ ਪਿੰਡਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਵਿਭਾਗ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਨ੍ਹਾਂ ਸਿਹਤ ਸੇਵਾਵਾਂ ਦੀ ਜ਼ਿਲੇ੍ਹ ਅਤੇ ਬਲਾਕ ਪੱਧਰ ਤੋਂ ਸੁਪਰਵਿਜ਼ਨ ਵੀ ਕੀਤੀ ਜਾਂਦੀ ਹੈ ਤਾਂਕਿ ਆਮ ਲੋਕਾਂ ਤੱਕ ਜੱਚਾ ਬੱਚਾ ਸਿਹਤ ਸੇਵਾਵਾਂ ਵਧੀਆ ਢੰਗ ਨਾਲ ਪਹੁੰਚਾਈਆਂ ਜਾ ਸਕਣ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ/ਮਮਤਾ ਦਿਵਸ ਤੇ ਜੱਚਾ ਬੱਚਾ ਨੂੰ ਦਿੱਤੀ ਜਾਣ ਵਾਲੀ ਵੈਕਸੀਨ ਦੇ ਰੱਖ-ਰਖਾਅ ਅਤੇ ਉਸ ਦੀ ਕੋਲਡ ਚੇਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਹੈ, ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਉਮਰ ਅਨੁਸਾਰ ਸਮੇਂ ਸਿਰ ਲਈ ਗਈ ਵੈਕਸੀਨ ਜੱਚਾ ਬੱਚਾ ਨੂੰ ਸਾਰੀ ਉਮਰ ਲਈ ਬਹੁਤ ਸਾਰੀਆਂ ਬਿਮਾਰੀਆਂ ਤੋਂ ਰੱਖਿਆ ਕਰਦੀ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਮਮਤਾ ਦਿਵਸ ਦੀ ਸੁਪਰਵਿਜ਼ਨ ਕੀਤੀ ਗਈ | ਟੀਮ ਨੇ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਅ ਸਬੰਧੀ, ਬਾਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮ.ਸੀ.ਪੀ. ਕਾਰਡ ਆਦਿ ਦੀ ਜਾਂਚ ਕੀਤੀ ਅਤੇ ਬੱਚਿਆਂ ਦਾ ਟੀਕਾਕਰਨ ਕਰਾਉਣ ਲਈ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦਾ ਦੁੱਧ ਬੱਚੇ ਲਈ ਅੰਮਿ੍ਤ ਸਮਾਨ ਹੈ ਜੋ ਕਿ ਬੱਚਿਆਂ 'ਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏ.ਐਨ.ਐਮ. ਅਮਨਦੀਪ ਕੌਰ, ਆਸ਼ਾ ਵਰਕਰ ਹਰਦੀਪ ਕੌਰ, ਨਰਸਿੰਗ ਵਿਦਿਆਰਥੀਆਂ ਤੋਂ ਇਲਾਵਾ ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਇਕ ਦਿਨਾ ਸਕਿੱਲ ਇਨਹਾਂਸਮੈਂਟ ਵਰਕਸ਼ਾਪ ਅਗਲੀ ਖ਼ਬਰ ਡਾਲਫਿਨ ਕਾਲਜ ਚੁੰਨ੍ਹੀ ਵਿਖੇ ਰੁਜ਼ਗਾਰ ਕੈਂਪ ਦੌਰਾਨ 15 ਪ੍ਰਾਰਥੀਆਂ ਦੀ ਹੋਈ ਚੋਣ
Ad Position 24