ਮੰਡੀ ਗੋਬਿੰਦਗੜ੍ਹ, 20 ਮਈ (ਇਕਬਾਲਦੀਪ ਸੰਧੂ)-ਆਗਾਮੀ 26 ਮਈ ਨੂੰ ਹੋਣ ਵਾਲੀਆਂ ਕੌਂਸਲ ਚੋਣਾਂ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਮੁੱਖ ਚੋਣ ਦਫ਼ਤਰਾਂ ਦੇ ਉਦਘਾਟਨ ਅੱਜ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਕੀਤੇ ਗਏ | ਜਿਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਤੋਂ ਇਲਾਵਾ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ | ਇਸ ਮੌਕੇ 'ਤੇ ਵੱਖ-ਵੱਖ ਬੁਲਾਰਿਆਂ ਨੇ ਵਾਰਡ ਨੰ. 7 ਤੋਂ ਪਾਰਟੀ ਉਮੀਦਵਾਰ ਬੀਬੀ ਬਲਜੀਤ ਕੌਰ ਅਤਲੀ, ਵਾਰਡ ਨੰ. 10 ਤੋਂ ਬਲਜੀਤ ਸਿੰਘ ਰਹਿਲ, ਵਾਰਡ ਨੰ. 14 ਤੋਂ ਸਿਮਰਨਜੀਤ ਸਿੰਘ ਧਾਲੀਵਾਲ ਅਤੇ ਵਾਰਡ ਨੰ. 23 ਤੋਂ ਨਿਰਮਲ ਸਿੰਘ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਲਈ ਵਾਰਡ ਵਾਸੀਆਂ ਨੂੰ ਅਪੀਲ ਵੀ ਕੀਤੀ | ਸਮਾਗਮਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਨਗਰ ਕੌਂਸਲ ਚੋਣਾਂ ਵਿਚ ਜਿੱਤ ਦਰਜ ਕਰਨਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਹੁੰਦੀ ਹੈ ਤਾਂ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਹਰ ਵਾਰਡ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਵੱਖ-ਵੱਖ ਵਾਰਡਾਂ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰੁਜਨ ਸਿੰਘ ਅਮਲੋਹ, ਭਾਰਤ ਭੂਸ਼ਨ ਟੋਨੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ, ਭਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਸੁਖਦੇਵ ਸਿੰਘ ਅਤਲੀ, ਬੰਟੀ ਜੱਸੜਾਂ, ਹਰਪਿੰਦਰ ਸਿੰਘ ਭੂਰਾ, ਰਾਜੇਸ਼ ਕੁਮਾਰ ਸ਼ਾਹੀ, ਕੁਲਦੀਪ ਸਿੰਘ ਰਹਿਲ, ਲੁਕੇਸ ਗੁਪਤਾ, ਬਹਾਦਰ ਸਿੰਘ ਹੈਬਤਪੁਰ, ਜਗਜੀਵਨ ਸਿੰਘ ਉੱਭੀ, ਸੁਰਿੰਦਰਪਾਲ ਸਿੰਘ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |