15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਨੇ ਹਮੇਸ਼ਾ ਆਪਣੇ ਜੁਝਾਰੂ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਸਨਮਾਨਿਆ ਹੈ- ਅਜੈ ਸਿੰਘ ਲਿਬੜਾ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ•ਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਬਣੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਵਿਸ਼ੇਸ਼ ਤੌਰ ਤੇ ਸਿਰੋਪਾਉ ਪਾ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਲਿਬੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਬਣਦਾ ਮਾਣ ਸਨਮਾਨ ਦੇ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਿਹਨਤ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਤਾਂ ਜੋ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਸਕਣ | ਉਨ੍ਹਾਂ ਕਿਹਾ ਕਿ ਸ਼ਿੰਗਾਰਾ ਸਿੰਘ ਸ਼ਲਾਘਾ ਪਾਰਟੀ ਦੇ ਮਿਹਨਤੀ ਵਰਕਰ ਹਨ, ਜਿਨ੍ਹਾਂ ਹਮੇਸ਼ਾ ਅੱਗੇ ਹੋ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਹੈ ਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਲਗਾਇਆ ਜਾਣਾ ਸ਼ਲਾਘਾਯੋਗ ਹੈ, ਕਿਉਂਕਿ ਉਨ੍ਹਾਂ ਨੂੰ ਜ਼ਿਲੇ੍ਹ ਦੇ ਹਰ ਪਿੰਡ ਅਤੇ ਕੰਮਾਂ ਬਾਰੇ ਜਾਣਕਾਰੀ ਹੈ, ਜੋ ਜ਼ਿਲੇ੍ਹ ਤੇ ਪਾਰਟੀ ਦੇ ਵਿਕਾਸ ਲਈ ਲਾਹੇਵੰਦ ਸਾਬਤ ਹੋਣਗੇ | ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਤੇ ਵਿਧਾਇਕਾਂ ਦੇ ਧੰਨਵਾਦੀ ਹਨ, ਜਿਨ•ਾਂ ਦੁਆਰਾ ਉਨ੍ਹਾਂ ਨੂੰ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ ਤੇ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ ਤੇ ਪਾਰਟੀ ਦੀ ਚੜ੍ਹਦੀਕਲਾ ਤੇ ਆਪਣੇ ਅਧਿਕਾਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੋਣਗੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ•ਸਾਹਿਬ ਵਿਖੇ ਕੰਮ ਕਰਨ ਦਾ ਉਨ•ਾਂ ਨੂੰ ਜੋ ਮੌਕਾ ਮਿਲਿਆ ਹੈ, ਉਹ ਉਸ ਨੰੂ ਪੂਰੀ ਇਮਾਨਦਾਰੀ ਨਾਲ ਪੂਰਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਦੇ ਵਾਰਡ ਨੰਬਰ. 9 ਤੋਂ ਕਾਂਗਰਸੀ ਉਮੀਦਵਾਰ ਮੋਨਿਕਾ ਗਿੱਲ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਸ਼ਹਿਰ ਦੀ ਤਰੱਕੀ ਅਤੇ ਸਮੱਸਿਆ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ- ਰਾਜੂ ਖੰਨਾ
Ad Position 24