15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਰਹਿੰਦ ਦੇ ਵਾਰਡ ਨੰਬਰ. 9 ਤੋਂ ਕਾਂਗਰਸੀ ਉਮੀਦਵਾਰ ਮੋਨਿਕਾ ਗਿੱਲ ਦੇ ਚੋਣ ਦਫ਼ਤਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ. 9 ਤੋਂ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਮੋਨਿਕਾ ਗਿੱਲ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੀ ਹੈ ਅਤੇ ਆਪਣੇ ਕਾਰਜਕਾਲ ਦੌਰਾਨ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਇਲਾਕੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਸਨ | ਅੱਜ ਵੀ ਲੋਕ ਉਨ੍ਹਾਂ ਦੁਆਰਾ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਵਾਰਡ ਨੰਬਰ. 9 ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸੜਕਾਂ, ਸੀਵਰੇਜ, ਸਫ਼ਾਈ ਅਤੇ ਪੀਣ ਵਾਲੇ ਪਾਣੀ ਵਰਗੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਾਂਗਰਸ ਪਾਰਟੀ ਵਚਨਬੱਧ ਹੈ | ਉਮੀਦਵਾਰ ਮੋਨਿਕਾ ਗਿੱਲ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਲਈ ਵੱਡੀ ਤਾਕਤ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਵਾਰਡ ਦੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ | ਇਸ ਮੌਕੇ 'ਤੇ ਕੁਲਦੀਪ ਕੌਰ ਗਿੱਲ, ਗੁਰਸ਼ਰਨ ਸਿੰਘ ਬਿੱਟੂ, ਅੰਮਿ੍ਤਪਾਲ ਸਿੰਘ ਨੀਟੂ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਨਦੀਪ ਸਿੰਘ ਭੀਮਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਮਹਿੰਦਰ ਸਿੰਘ ਮਾਨ, ਹਰਦੀਪ ਸਿੰਘ ਵਜੀਰਾਬਾਦ, ਐਡਵੋਕੇਟ ਧਰਮਿੰਦਰ ਸਿੰਘ ਨਬੀਪੁਰ, ਗੁਰਭੇਜ ਸਿੰਘ ਰਾਏ, ਧਰਮਿੰਦਰ ਸਿੰਘ ਵਜੀਰਾਬਾਦ, ਪਰਮਜੀਤ ਸਿੰਘ ਪੰਮੀ, ਹਰਚਰਨ ਸਿੰਘ ਨਾਗਰਾ ਅਤੇ ਅਕਰਮ ਖਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ 'ਆਪ' ਨੇ ਹਮੇਸ਼ਾ ਆਪਣੇ ਜੁਝਾਰੂ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਸਨਮਾਨਿਆ ਹੈ- ਅਜੈ ਸਿੰਘ ਲਿਬੜਾ
Ad Position 24