15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਾਬਕਾ ਵਿਧਾਇਕ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ. 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਬੈਨੀਪਾਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਬਘੇਲ ਸਿੰਘ ਅਤੇ ਦਰਸ਼ਨ ਸਿੰਘ ਨਾਲ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕੁਲਜੀਤ ਸਿੰਘ ਨਾਗਰਾ ਦੀ ਸਾਫ਼ ਸੁਥਰੀ ਸਿਆਸਤ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ | ਇਸ ਮੌਕੇ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਹੈ | ਲੋਕ ਵਿਕਾਸ ਕਾਰਜਾਂ ਦੀ ਘਾਟ, ਸਫ਼ਾਈ ਪ੍ਰਬੰਧਾਂ ਦੀ ਖ਼ਰਾਬ ਹਾਲਤ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਾਫ਼ੀ ਨਾਰਾਜ਼ ਹਨ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦੇਣਗੇ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਰਤਨ ਸਿੰਘ ਗਿੱਲ, ਰਿੰਕੂ ਤੁਲਾਨੀ, ਸਤਨਾਮ ਸਿੰਘ ਮਿੰਟੂ ਨਾਮਧਾਰੀ, ਭੁਪਿੰਦਰ ਸਿੰਘ ਸਿੱਧੂ, ਨੰਬਰਦਾਰ, ਗੁਰਨਾਮ ਸਿੰਘ ਪੱਪਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਤੇਜ਼ ਅਗਲੀ ਖ਼ਬਰ ਸਰਹਿੰਦ ਦੇ ਵਾਰਡ ਨੰਬਰ. 9 ਤੋਂ ਕਾਂਗਰਸੀ ਉਮੀਦਵਾਰ ਮੋਨਿਕਾ ਗਿੱਲ ਦੇ ਚੋਣ ਦਫ਼ਤਰ ਦਾ ਉਦਘਾਟਨ
Ad Position 24