18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ. 19 ਵਿਚ ਚੋਣ ਪ੍ਰਚਾਰ ਤੇਜ਼

Ad Position 21
No active advertisement
ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਸਰਗਰਮੀਆਂ ਬੇਹੱਦ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ. 19 ਤੋਂ ਉਮੀਦਵਾਰ ਸਤਵਿੰਦਰ ਕੌਰ ਦੇ ਹੱਕ ਵਿਚ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਚੋਣ ਪ੍ਰਚਾਰ ਮੁਹਿੰਮ ਚਲਾਈ ਗਈ | ਇਸ ਮੌਕੇ ਵਾਰਡ ਵਾਸੀਆਂ ਵਲੋਂ ਉਮੀਦਵਾਰ ਅਤੇ ਪਾਰਟੀ ਲੀਡਰਸ਼ਿਪ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ | ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਅਤੇ ਪ੍ਰਸਿੱਧ ਸਮਾਜ ਸੇਵਕ ਹਰਵਿੰਦਰ ਸਿੰਘ ਬੱਬਲ, ਉਮੀਦਵਾਰ ਸਤਵਿੰਦਰ ਕੌਰ ਅਤੇ ਸਰਬਜੀਤ ਕੌਰ ਨੇ ਸਾਂਝੇ ਤੌਰ 'ਤੇ ਵਾਰਡ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ | ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਜੋ ਸਰਬਪੱਖੀ ਵਿਕਾਸ ਕਾਰਜ ਹੋਏ ਹਨ, ਉਹ ਮਿਸਾਲੀ ਹਨ | ਉਨਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜ਼ਿਲਾ ਫ਼ਤਹਿਗੜ ਸਾਹਿਬ ਦੇ ਵਿਚ ਸੀਵਰੇਜ ਦਾ ਪ੍ਰੋਜੈਕਟ ਅਕਾਲੀ ਦਲ ਦੀ ਦੇਣ ਹੈ, ਪਰ ਕਾਂਗਰਸ ਤੇ ਆਮ ਆਦਮੀ ਪਾਰਟੀ ਇਨਾਂ ਪ੍ਰੋਜੈਕਟਾਂ ਨੂੰ ਆਪਣਾ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਗਿਆ | ਸੜਕਾਂ, ਬਿਜਲੀ, ਸਾਫ਼ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਇਤਿਹਾਸਕ ਸੁਧਾਰ ਕੀਤੇ ਗਏ | ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ•ਾਂ ਕਿਹਾ ਕਿ ਜੋ ਕੰਮ ਅਕਾਲੀ ਦਲ ਨੇ ਕਰ ਕੇ ਦਿਖਾਏ ਹਨ, ਉਹ ਅੱਜ ਤੱਕ ਕਿਸੇ ਵੀ ਦੂਜੀ ਸਰਕਾਰ ਦੇ ਹਿੱਸੇ ਨਹੀਂ ਆਏ | ਉਮੀਦਵਾਰ ਸਤਵਿੰਦਰ ਕੌਰ ਨੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਿੱਤਣ ਤੋਂ ਬਾਅਦ ਉਹ ਵਾਰਡ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ ਅਤੇ ਵਾਰਡ ਨੰਬਰ. 19 ਨੂੰ ਇਕ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨਾਂ ਨੇ ਅਕਾਲੀ ਦਲ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪੂਰਨ ਸਮਰਥਨ ਦਾ ਐਲਾਨ ਕੀਤਾ | ਇਸ ਮੌਕੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਟੀਕਾਕਰਨ ਕਰਵਾਇਆ ਜਾਵੇ-ਸਿਵਲ ਸਰਜਨ ਅਗਲੀ ਖ਼ਬਰ ਟੁੱਟੀਆਂ ਸੜਕਾਂ ਤੇ ਹਾਦਸਿਆਂ ਦੇ ਮੁੱਦੇ 'ਤੇ ਭਾਜਪਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
Ad Position 24