16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ. 22 'ਚ ਕਾਂਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ, ਰੁਪਿੰਦਰ ਸਿੰਘ ਧੱਤੂ ਦੇ ਚੋਣ ਦਫ਼ਤਰ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਸਰਹਿੰਦ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ. 22 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਧੱਤੂ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ | ਪੁਰਾਣੀ ਪੁਲਿਸ ਲਾਈਨ, ਸਰਹਿੰਦ ਵਿਖੇ ਹੋਏ ਇਸ ਸਮਾਗਮ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੇ ਵਰਕਰਾਂ, ਮਹਿਲਾਵਾਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਲਗਾ ਕੇ ਕਾਂਗਰਸ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਲੋਕਾਂ ਦਾ ਵੱਡਾ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ | ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਸਰਹਿੰਦ ਸ਼ਹਿਰ ਵਿਚ ਕਈ ਇਤਿਹਾਸਕ ਵਿਕਾਸ ਕਾਰਜ ਕਰਵਾਏ ਹਨ | ਨਾਗਰਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਫ਼ੇਲ• ਸਾਬਤ ਹੋਈ ਹੈ | ਉਨਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਨਸ਼ੇ ਦੀ ਸਮੱਸਿਆ ਮੁੜ ਵੱਧ ਰਹੀ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰਾਂ ਨਾਕਾਮ ਰਹੀ ਹੈ | ਉਨਾਂ ਕਿਹਾ ਕਿ ਅੱਜ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ ਅਤੇ ਲੋਕ ਮੁੜ ਕਾਂਗਰਸ ਪਾਰਟੀ ਵੱਲ ਆਸ ਭਰੀ ਨਿਗਾਹ ਨਾਲ ਦੇਖ ਰਹੇ ਹਨ | ਉਨਾਂ ਕਿਹਾ ਕਿ ਵਾਰਡ ਨੰਬਰ. 22 ਦੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ, ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਕਾਂਗਰਸ ਪਾਰਟੀ ਦੀ ਪਹਿਲ ਰਹੇਗੀ | ਸ. ਨਾਗਰਾ ਨੇ ਕਿਹਾ ਕਿ ਰੁਪਿੰਦਰ ਸਿੰਘ ਧੱਤੂ ਇਕ ਮਿਹਨਤੀ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ, ਜੋ ਹਰ ਸਮੇਂ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਦੇ ਹਨ ਅਤੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ | ਇਸ ਦੇ ਨਾਲ ਹੀ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਵਾਰਡ ਨੰਬਰ. 22 ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਧੱਤੂ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਉਨਾਂ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਦਿਲਬਾਗ ਸਿੰਘ ਸ਼ੈਰੀ, ਮੋਹਿਤ ਸੇਠ, ਪਲਵਿੰਦਰ ਪਵਲਾ, ਬਨੀ ਸਿੰਗਲਾ, ਸੰਤੋਖ ਸਿੰਘ, ਰਾਜੇਸ਼ ਕੁਮਾਰ, ਜਗਦੀਪ ਸਿੰਘ ਨੰਬਰਦਾਰ, ਗੁਰਭੇਜ ਸਿੰਘ ਰਾਏ, ਸੋਨੂੰ ਨਾਗਰਾ, ਸੰਜੂ ਰੁੜਕੀ, ਸੂਬੇਦਾਰ ਸਿੰਘ, ਪਵਨ ਕੁਮਾਰ, ਪਿ੍ਤਪਾਲ ਸਿੰਘ, ਸ਼ਿਵ ਕੁਮਾਰ, ਪਰਮਜੀਤ ਸਿੰਘ, ਸੁਰਮੁੱਖ ਸਿੰਘ ਅਤੇ ਪਿੰਟੂ ਸਰਹਿੰਦ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ. 7 ਤੋਂ ਰੇਨੂੰ ਸ਼ਰਮਾ ਦੇ ਹੱਕ 'ਚ ਰਣਦੀਪ ਸਿੰਘ ਨਾਭਾ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸਰਹਿੰਦ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ, ਪ੍ਰਮੁੱਖ ਆਗੂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ
Ad Position 24