ਮੰਡੀ ਗੋਬਿੰਦਗੜ੍ਹ, 21 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵਿਚ ਪੂਰੀ ਤਾਕਤ ਲਗਾਈ ਜਾ ਰਹੀ ਹੈ | ਇਸੇ ਕੜੀ ਤਹਿਤ ਵਾਰਡ ਨੰ. 7 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰੇਨੂੰ ਸ਼ਰਮਾ ਧਰਮ-ਪਤਨੀ ਡਿੰਪਲ ਸ਼ਰਮਾ ਦੇ ਹੱਕ ਵਿਚ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ 'ਤੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਰਣਦੀਪ ਸਿੰਘ ਨਾਭਾ ਨੇ ਵਾਰਡ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਕਾਂਗਰਸ ਉਮੀਦਵਾਰ ਰੇਨੂੰ ਸ਼ਰਮਾ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਇਲਾਕਾ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਿਆ | ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰ. 7 ਦੇ ਲੋਕ ਇਸ ਵਾਰ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਉਮੀਦਵਾਰ ਨੂੰ ਜਿਤਾਉਣਗੇ | ਉਨ੍ਹਾਂ ਕਿਹਾ ਕਿ ਰੇਨੂੰ ਸ਼ਰਮਾ ਇਕ ਇਮਾਨਦਾਰ ਅਤੇ ਮਿਲਣਸਾਰ ਚਿਹਰਾ ਹਨ ਜੋ ਵਾਰਡ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ, ਉੱਥੇ ਹੀ ਰੇਨੂੰ ਸ਼ਰਮਾ ਨੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਨੇ ਉਨ੍ਹਾਂ ਦਾ ਹੌਸਲਾ ਹੋਰ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਵਿਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਗਲੀ ਮੁਹੱਲਿਆਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਰਹਿਣਗੇ | ਇਸ ਮੌਕੇ ਇਸ ਮੌਕੇ ਕੋਆਰਡੀਨੇਟਰ ਸਿਤਾਰ ਮੁਹੰਮਦ ਲਿਬੜਾ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਡਿੰਪਲ ਸ਼ਰਮਾ, ਰਣਜੀਤ ਸਿੰਘ ਅੰਬੇਮਾਜਰਾ, ਗੁਰਿੰਦਰਪਾਲ ਸਿੰਘ ਹੈਪੀ, ਰਣਜੀਤ ਸਿੰਘ ਘੋਲਾ, ਵਿੱਕੀ ਢੀਂਡਸਾ, ਸੌਰਵ ਸ਼ਰਮਾ, ਸੁਖਵਿੰਦਰ ਸੁਖੀ, ਐਸ.ਕੇ. ਮੋਦਗਿਲ, ਕਪਿਲ ਸਿੰਗਲਾ, ਪ੍ਰਦੀਪ ਕੁਮਾਰ, ਅਸ਼ੋਕ ਕੁਮਾਰ, ਸੰਜੇ ਚੋਪੜਾ, ਸੁਭਾਸ਼ ਕੁਮਾਰ, ਲਾਲਿਸ਼ ਗੋਇਲ, ਵਿਨੈ ਬਾਂਸਲ, ਮੋਹਿਤ ਰਾਏ, ਸ਼ੈਰੀ ਭੰਗੂ, ਤਿਵਾੜੀ, ਸੰਜੀਵ ਸ਼ਰਮਾ, ਰਾਜੇਸ਼ ਸ਼ਰਮਾ, ਰਾਹੁਲ ਗੁਪਤਾ, ਸ਼ਾਮ ਲਾਲ, ਹਰਜਿੰਦਰ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ, ਸਮਰਥਕਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |