16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਬਾਬਾ ਦਿਆਲਪੁਰੀ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਬਾਬਾ ਦਿਆਲਪੁਰੀ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਸ਼ਹਿਰ ਦੇ ਬਾਹਰ ਪਿਛਲੇ ਪਾਸੇ ਕਈ ਦਿਨਾਂ ਤੋਂ ਵੱਡੀ ਮਾਤਰਾ ਵਿਚ ਕੂੜਾ ਇਕੱਠਾ ਹੋਇਆ ਪਿਆ ਸੀ, ਜਿਸ ਨੰੂ ਕਿਸੇ ਅਣਪਛਾਤੇ ਵਿਅਕਤੀ ਵਲੋਂ ਇਸ ਕੂੜੇ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਜ਼ਹਿਰੀਲਾ ਧੂੰਆਂ ਚਾਰੋ ਪਾਸੇ ਫੈਲ ਗਿਆ ਤੇ ਕੁਝ ਸਮੇਂ 'ਚ ਇਹ ਜ਼ਹਿਰੀਲਾ ਧੂੰਆਂ ਸਕੂਲ ਦੇ ਅੰਦਰ ਕਲਾਸ-ਰੂਮਾਂ ਤੱਕ ਪਹੁੰਚ ਗਿਆ, ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਖਾਂ ਵਿਚ ਜਲਣ, ਸਾਹ ਲੈਣ ਵਿਚ ਦਿੱਕਤ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਬੱਚਿਆਂ ਨੂੰ ਕਾਫ਼ੀ ਪਰੇਸ਼ਾਨੀ ਵੀ ਮਹਿਸੂਸ ਹੋਈ | ਕੂੜੇ ਸਬੰਧੀ ਸਕੂਲ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਨਗਰ ਕੌਂਸਲ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਬਾਹਰ ਪਿਆ ਕੂੜਾ ਤੁਰੰਤ ਹਟਾਇਆ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੱਕੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਕੂਲ ਦੇ ਆਲੇ-ਦੁਆਲੇ ਸਫ਼ਾਈ ਪ੍ਰਬੰਧ ਨਿਯਮਿਤ ਬਣਾਏ ਜਾਣ ਤਾਂ ਜੋ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ 'ਤੇ ਕੋਈ ਮਾੜਾ ਅਸਰ ਨਾ ਪਵੇ | ਸਕੂਲ ਪ੍ਰਬੰਧਕਾਂ ਵਲੋਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਯੋਗ ਕਦਮ ਚੁੱਕੇ
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਖੰਟ-ਮਾਨਪੁਰ ਸਕੂਲ ਦੀ ਨਜ਼ਦੀਕ ਅਣਪਛਾਤਿਆਂ ਵਲੋਂ ਪਟਾਕੇ ਚਲਾਉਣ ਕਾਰਨ ਦਹਿਸ਼ਤ ਦਾ ਮਾਹੌਲ
Ad Position 24