28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਵਿਧਾਇਕ ਨਾਗਰਾ ਨੇ ਗੁਰਪ੍ਰੀਤ ਸਿੰਘ ਕੈੜੇ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 23-05-2026
ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ. 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕੈੜੇ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਦੀ ਆਈ ਹੈ ਅਤੇ ਸਰਹਿੰਦ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਹਰ ਵਰਗ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ 'ਆਪ' ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਕਰਾਰਾ ਜਵਾਬ ਦੇਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ. 20 ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕੈੜੇ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਰਹਿੰਦ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਣ | ਇਸ ਮੌਕੇ ਐੱਡ. ਅਨਿਲ ਗੁਪਤਾ, ਗੁਰਜੀਤ ਲੋਗੀ, ਰਣਦੀਪ ਸਿੰਘ ਸੋਢੀ, ਹਰਪ੍ਰੀਤ ਸਿੰਘ ਨੋਨੀ, ਇਕਬਾਲ ਸਿੰਘ, ਕਿ੍ਸ਼ਨ ਕੁਮਾਰ, ਬਲਦੇਵ ਕਿ੍ਸ਼ਨ, ਰਵਿੰਦਰ ਕੁਮਾਰ, ਰਵਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਸੁਖਵਿੰਦਰ ਕਾਲਾ, ਹਰਿੰਦਰ ਸਿੰਘ ਮੂਲੇਪੁਰ, ਰਾਜਵੀਰ ਸਿੰਘ ਰਾਜਾ ਅਤੇ ਹਰਦੇਵ ਸਿੰਘ ਪੰਜੋਲਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਨੇ ਵੈਦਿਕ ਅਤੇ ਆਯੁਰਵੈਦਿਕ ਆਹਾਰ ਵਿਗਿਆਨ 'ਤੇ ਅੰਤਰਰਾਸ਼ਟਰੀ ਖੋਜ ਪ੍ਰੋਜੈਕਟ ਕ... ਅਗਲੀ ਖ਼ਬਰ ਰੇਨੂ ਸੇਠ ਤੇ ਹਰੀ ਕਿ੍ਸ਼ਨ ਸੇਠ ਨੇ ਭਖਾਈ ਆਪਣੀ ਚੋਣ ਮੁਹਿੰਮ, ਘਰ-ਘਰ ਜਾ ਕੇ ਮੰਗੀ ਵੋਟ <br/>
Ad Position 24