ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਊਾਸ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਦਾ ਗੌਰਵ ਕੁਮਾਰ ਨਾਲ 10 ਲੱਖ ਰੁਪਏ ਦਾ ਲੈਣ ਦੇਣ ਸੀ, ਜਿਸ ਤੇ ਮਨੀਸ਼ ਕੁਮਾਰ ਨੇ ਗੌਰਵ ਕੁਮਾਰ ਦੇ ਖ਼ਿਲਾਫ਼ ਮਾਨਯੋਗ ਅਦਾਲਤ ਅਮਲੋਹ ਵਿਚ ਕੇਸ ਦਾਇਰ ਕੀਤਾ ਸੀ ਤੇ ਇਸ ਕੇਸ 'ਚ ਅਦਾਲਤ ਅਮਲੋਹ ਵਲੋਂ ਗੌਰਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਜਿਸ 'ਤੇ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ, ਗੌਰਵ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਗੌਰਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ |