28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ. 27 'ਚ 'ਆਪ' ਉਮੀਦਵਾਰ ਪਲਵੀ ਸਿੰਗਲਾ ਦੇ ਹੱਕ ਵਿਚ ਬੜਿੰਗ ਨੇ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 23-05-2026
ਮੰਡੀ ਗੋਬਿੰਦਗੜ੍ਹ, 22 ਮਈ (ਰਾਜੇਸ਼ ਸ਼ਰਮਾ)-ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਾਰਡ ਨੰਬਰ. 27 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵੀ ਸਿੰਗਲਾ ਪਤਨੀ ਸੰਚਿਤ ਸਿੰਗਲਾ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਵਿਧਾਇਕ ਬੜਿੰਗ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਸਿੰਗਲਾ ਲਈ ਵੋਟਾਂ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ 'ਆਪ' ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਪਾਰਟੀ ਦੇ ਉਮੀਦਵਾਰ ਇਮਾਨਦਾਰੀ ਨਾਲ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਵਾਰਡ ਨੰਬਰ. 27 ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਿੰਗਲਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਜ਼ਰੂਰੀ ਹੈ | ਇਸ ਮੌਕੇ ਪਾਰਟੀ ਉਮੀਦਵਾਰ ਪਲਵੀ ਸਿੰਗਲਾ ਅਤੇ 'ਆਪ' ਆਗੂ ਸੰਚਿਤ ਸਿੰਗਲਾ ਨੇ ਕਿਹਾ ਕਿ ਵਾਰਡ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ, ਜਿਸ ਲਈ ਉਹ ਸਦਾ ਧੰਨਵਾਦੀ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਵਾਰਡ ਦੇ ਹਰ ਛੋਟੇ-ਵੱਡੇ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਵਚਨਬੱਧ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ. 16 'ਚ ਰਾਕੇਸ਼ ਕੁਮਾਰ ਸੋਫ਼ਤ (ਪੱਪੂ) ਦੇ ਹੱਕ 'ਚ ਵਿਧਾਇਕ ਬੜਿੰਗ ਨੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਸ਼ਹਿਰ 'ਚ ਕੀਤਾ ਰੋਡ ਸ਼ੋਅ <br/>
Ad Position 24