28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ. 16 'ਚ ਰਾਕੇਸ਼ ਕੁਮਾਰ ਸੋਫ਼ਤ (ਪੱਪੂ) ਦੇ ਹੱਕ 'ਚ ਵਿਧਾਇਕ ਬੜਿੰਗ ਨੇ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 23-05-2026
ਮੰਡੀ ਗੋਬਿੰਦਗੜ੍ਹ, 22 ਮਈ (ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਾਰਡ ਨੰਬਰ. 16 ਤੋਂ 'ਆਪ' ਉਮੀਦਵਾਰ ਰਾਕੇਸ਼ ਕੁਮਾਰ ਸੋਫ਼ਤ (ਪੱਪੂ) ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਾਰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਦੇ ਸਰਬਪੱਖੀ ਵਿਕਾਸ, ਬਿਹਤਰ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਮਾਨਦਾਰ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਲੋੜ ਹੈ | ਵਿਧਾਇਕ ਬੜਿੰਗ ਨੇ ਕਿਹਾ ਕਿ 'ਆਪ' ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ | ਨਗਰ ਕੌਂਸਲ ਵਿਚ ਵੀ ਅਜਿਹੇ ਨੁਮਾਇੰਦਿਆਂ ਦੀ ਲੋੜ ਹੈ, ਜੋ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਸਕਣ ਅਤੇ ਵਾਰਡਾਂ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਨ | ਉਨ੍ਹਾਂ ਕਿਹਾ ਕਿ ਸੋਫ਼ਤ (ਪੱਪੂ) ਇਕ ਜ਼ਮੀਨੀ ਪੱਧਰ ਦੇ ਆਗੂ ਹਨ, ਜੋ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹੇ ਰਹੇ ਹਨ | ਇਸ ਦੌਰਾਨ ਉਮੀਦਵਾਰ ਸੋਫ਼ਤ (ਪੱਪੂ) ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਜਿੱਤ ਨਿਸ਼ਚਿਤ ਦਿਖਾਈ ਦੇ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚੋਣ ਜਾਬਤੇ ਦੌਰਾਨ ਸਰਹਿੰਦ ਦੇ ਵਾਰਡ ਨੰ. 21 'ਚ ਰਾਸ਼ਨ ਵੰਡ ਨੂੰ ਲੈ ਕੇ ਭਖੀ ਸਿਆਸਤ <br/> ਅਗਲੀ ਖ਼ਬਰ ਵਾਰਡ ਨੰਬਰ. 27 'ਚ 'ਆਪ' ਉਮੀਦਵਾਰ ਪਲਵੀ ਸਿੰਗਲਾ ਦੇ ਹੱਕ ਵਿਚ ਬੜਿੰਗ ਨੇ ਕੀਤਾ ਚੋਣ ਪ੍ਰਚਾਰ <br/>
Ad Position 24