27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 23-05-2026
ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਦਾ ਤਿੱਖਾ ਵਿਰੋਧ ਜਿਤਾਇਆ ਹੈ, ਜਿਸ ਵਿਚ ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਦੀ 'ਸੋਚ ਅਤੇ ਮੁੱਲਾਂ ਨੂੰ ਅੱਗੇ ਲੈ ਕੇ ਜਾਣ ਦੀ ਗੱਲ ਆਖੀ ਹੈ | ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪੈੱ੍ਰਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਕਿ ਸਿੱਖਾਂ ਲਈ ਰਾਜੀਵ ਗਾਂਧੀ ਦਾ ਦੌਰ ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਪੰਜਾਬ ਵਿਚ ਕਾਂਗਰਸੀ ਰਾਜ ਤੇ ਰਾਸ਼ਟਰਪਤੀ ਰਾਜ ਹੇਠ ਹੋਈ ਵਿਆਪਕ ਦਬਾਅ ਨੀਤੀ ਤੋਂ ਵੱਖ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਨਵੰਬਰ 1984 ਵਿਚ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲ ਕੀਤਾ ਗਿਆ ਜਦੋਂ ਰਾਜ ਦੀ ਮਸ਼ੀਨਰੀ ਜਾਂ ਤਾਂ ਚੁੱਪ ਰਹੀ ਜਾਂ ਸਾਥੀ ਬਣੀ ਰਹੀ | ਸ. ਮਾਨ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਸਿੱਖਾਂ ਦੇ ਕਤਲੇਆਮ ਤੋਂ ਬਾਅਦ ਕਿਹਾ ਸੀ ਕਿ 'ਜਦੋਂ ਕੋਈ ਵੱਡਾ ਦਰਖ਼ਤ ਡਿਗਦਾ ਹੈ ਤਾਂ ਧਰਤੀ ਹਿੱਲਦੀ ਹੈ' ਜਿਸ ਨੂੰ ਸਿੱਖ ਕੌਮ ਦੇ ਵੱਡੇ ਹਿੱਸੇ ਨੇ ਸਿੱਖਾਂ ਖ਼ਿਲਾਫ਼ ਹਿੰਸਾ ਨੂੰ ਜਾਇਜ਼ ਠਹਿਰਾਉਣ ਦੀ ਕਾਰਵਾਈ ਵਜੋਂ ਵੇਖਿਆ ਹੈ | ਇਹ ਦਬਾਅ ਸਿਰਫ਼ ਦਿੱਲੀ ਤੱਕ ਸੀਮਿਤ ਨਹੀਂ ਰਿਹਾ | ਇਸ ਤੋਂ ਬਾਅਦ ਪੰਜਾਬ ਵਿਚ ਕਾਂਗਰਸੀ ਹਕੂਮਤ ਅਤੇ ਰਾਸ਼ਟਰਪਤੀ ਰਾਜ ਦੌਰਾਨ ਗੁੰਮਸ਼ੁਦਗੀਆਂ, ਹਿਰਾਸਤੀ ਤਸ਼ੱਦਦ, ਫ਼ਰਜ਼ੀ ਮੁਕਾਬਲੇ, ਗ਼ੈਰਕਾਨੰੂਨੀ ਸਸਕਾਰ, ਮਨਮਾਨੀਆਂ ਗਿ੍ਫ਼ਤਾਰੀਆਂ ਅਤੇ ਸਿੱਖ ਨੌਜਵਾਨਾਂ ਖ਼ਿਲਾਫ਼ ਵਿਆਪਕ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੋਇਆ | ਇਹ ਕੋਈ ਦਾਅਵੇ ਨਹੀਂ ਸਗੋਂ ਦਰਜ ਇਤਿਹਾਸਕ ਹਕੀਕਤਾਂ ਹਨ, ਜਿਨ੍ਹਾਂ ਦੀ ਜਾਂਚ ਮਨੁੱਖੀ ਅਧਿਕਾਰ ਸੰਸਥਾਵਾਂ, ਅਦਾਲਤਾਂ, ਪੱਤਰਕਾਰਾਂ, ਅਤੇ ਜਸਵੰਤ ਸਿੰਘ ਖਾਲੜਾ ਵਰਗੇ ਵਿਅਕਤੀਆਂ ਨੇ ਕੀਤੀ, ਜਿਨ੍ਹਾਂ ਨੇ ਗ਼ੈਰਕਾਨੰੂਨੀ ਸਸਕਾਰਾਂ ਨੂੰ ਬੇਨਕਾਬ ਕੀਤਾ ਅਤੇ ਖ਼ੁਦ ਮਾਰੇ ਗਏ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਰਾਜੀਵ ਗਾਂਧੀ ਦੇ ਮੁੱਲਾਂ ਨੂੰ ਅੱਗੇ ਲਿਜਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਸਿੱਖਾਂ ਨੂੰ ਵੀ ਪੂਰਾ ਹੱਕ ਹੈ ਜੋ ਉਸ ਦੌਰ ਦੀ ਮਾਰ ਸਹਿ ਚੁੱਕੇ ਹਨ ਜਾਂ ਉਸ ਦੀ ਵਿਰਾਸਤ ਅੱਜ ਵੀ ਝੱਲ ਰਹੇ ਹਨ, ਉਹ ਇਸਦਾ ਵਿਰੋਧ ਕਰਨ |


Ad Position 22
No active advertisement
ਪਿਛਲੀ ਖ਼ਬਰ ਟਰੇਨ 'ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਅਲੌੜ ਵਿਖੇ ਕੌਂਸਲਰ ਸਮਰੱਥਾ ਨਿਰਮਾਣ ਵਰਕਸ਼ਾਪ <br/>
Ad Position 24