27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਟਰੇਨ 'ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 23-05-2026
ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਸਰਹਿੰਦ-ਮੋਰਿੰਡਾ ਰੇਲ ਮਾਰਗ 'ਤੇ ਬੀਤੀ ਦੇਰ ਰਾਤ ਰੇਲਵੇ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਗੌਰਮਿੰਟ ਰੇਲਵੇ ਪੁਲਿਸ ਨੇ ਮਿ੍ਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਦੇ ਲਈ ਸਿਵਲ ਹਸਪਤਾਲ ਬਸੀ ਪਠਾਣਾਂ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਰੇਲਵੇ ਪੁਲਿਸ ਦੇ ਮੁਲਾਜ਼ਮ ਲਾਜਪਤ ਰਾਏ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਚੱਲਦੀ ਟਰੇਨ 'ਚੋਂ ਡਿੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋਇਆ ਜਾਪਦਾ ਹੈ, ਫ਼ਿਲਹਾਲ ਮਿ੍ਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਡੰੂਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਵੀਰਵਾਰ ਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ ਡੇਢ ਪੁਲਿਸ ਨੂੰ ਸੂਚਨਾ ਮਿਲੀ ਕਿ ਰੇਲਵੇ ਸਟੇਸ਼ਨ ਨੌਗਾਵਾਂ ਬਸੀ ਪਠਾਣਾਂ, ਰੇਲਵੇ ਕਿਲੋਮੀਟਰ ਨੰਬਰ 13/10 ਨੇੜੇ ਕਿਸੇ ਨਾਮਾਲੂਮ ਵਿਅਕਤੀ ਦੀ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਮਿ੍ਤਕ ਨੇ ਨੀਲੇ ਰੰਗ ਦੀ ਟੀ ਸ਼ਰਟ ਅਤੇ ਗਰੇ ਰੰਗ ਦੀ ਪੈਂਟ ਪਹਿਨੀ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਬਸੀ ਪਠਾਣਾਂ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਮੱਛਰ ਦੇ ਲਾਰਵੇ ਸੰਬੰਧੀ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਦੀ ਕੀਤੀ ਚੈਕਿੰਗ-ਸਿਵਲ ਸਰਜਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਨਿਖੇਧੀ <br/>
Ad Position 24