06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਰਾਏ ਨੇ ਵਾਰਡ ਨੰ. 17 ਦੀ ਉਮੀਦਵਾਰ ਮਨਪ੍ਰੀਤ ਕੌਰ ਦੇ ਹੱਕ 'ਚ ਕੀਤਾ ਘਰ-ਘਰ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਮਨਪ੍ਰੀਤ ਸਿੰਘ)-'ਆਪ' ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਾਰਡ ਨੰ. 17 ਵਿਖੇ ਉਮੀਦਵਾਰ ਮਨਪ੍ਰੀਤ ਕੌਰ, ਧਰਮ-ਪਤਨੀ ਬੀਰਦਵਿੰਦਰ ਸਿੰਘ ਦੇ ਹੱਕ 'ਚ ਘਰ-ਘਰ ਜਾ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡਾ ਫ਼ਤਵਾ ਦੇ ਜਿੱਤ ਦਿਵਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਲਿਆਈ ਜਾ ਸਕੇ | ਉਨਾਂ ਕਿਹਾ ਕਿ ਹੁਣ ਤੱਕ ਦੇ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ 'ਚ ਕਾਂਗਰਸੀ ਕੌਂਸਲਰਾਂ ਦਾ ਬਹੁਮਤ ਸੀ, ਜਿਸ ਸਦਕਾ ਉਹ ਲਗਾਤਾਰ 'ਆਪ' ਸਰਕਾਰ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਂਦੇ ਰਹੇ ਹਨ, ਪਰ ਹੁਣ ਚੋਣਾਂ ਤੋਂ ਬਾਅਦ ਨਗਰ ਕੌਂਸਲ 'ਚ 'ਆਪ' ਦਾ ਬਹੁਮਤ ਹੋਵੇਗਾ, ਜਿਸ ਸਦਕਾ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ ਤੇ ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ | ਉਨਾਂ ਕਿਹਾ ਕਿ ਲੋਕ 'ਆਪ' ਦੀਆਂ ਨੀਤੀਆਂ ਨਾਲ ਜੁੜੇ ਹੋਏ ਹਨ ਤੇ ਉਹ ਵਿਰੋਧੀ ਪਾਰਟੀਆਂ ਨੂੰ ਕਰਾਰੀ ਮਾਤ ਦੇਣਗੇ | ਇਸ ਮੌਕੇ ਉਨਾਂ 'ਆਪ' ਦੀ ਵਾਰਡ ਨੰ. 17 ਤੋਂ ਉਮੀਦਵਾਰ ਮਨਪ੍ਰੀਤ ਕੌਰ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ, ਰਣਜੀਤ ਸਿੰਘ, ਸਰਪੰਚ ਜਗਰੂਪ ਸਿੰਘ, ਹਰਦੀਪ ਸਿੰਘ, ਰਣਧੀਰ ਸਿੰਘ, ਮਲਕੀਤ ਸਿੰਘ, ਲਾਭ ਸਿੰਘ, ਦਵਿੰਦਰ ਸਿੰਘ, ਬੱਬਲੂ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਚਰਨਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਮਨਜਿੰਦਰ ਸਿੰਘ ਰੋਮੀ ਨੇ ਵਾਰਡ ਨੰ. 4 ਤੋਂ ਉਮੀਦਵਾਰ ਹਰਸ਼ਦੀਪ ਸ਼ਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸਰਬਜੀਤ ਕੌਰ ਸ਼ਰਮਾ ਦੇ ਹੱਕ ਵਿਚ ਚੋਣ ਮੀਟਿੰਗ ਦੌਰਾਨ ਕਾਂਗਰਸ ਦੇ ਹੱਕ 'ਚ ਵੱਡਾ ਸਮਰਥਨ
Ad Position 24