06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੱਚਾ ਸ਼ਾਂਤੀ ਨਗਰ ਵਿਚ ਡਰਾਈ ਡੇਅ ਮੁਹਿੰਮ ਦੌਰਾਨ 12 ਚਲਾਨ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਇਕਬਾਲਦੀਪ ਸੰਧੂ)-ਨਗਰ ਕੌਂਸਲ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ, ਚਿਕਨਗੁਣੀਆ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਡਰਾਈ ਡੇਅ ਮੁਹਿੰਮ ਤਹਿਤ ਕੱਚਾ ਸ਼ਾਂਤੀ ਨਗਰ ਵਿਖੇ ਵਿਸ਼ੇਸ਼ ਸਰਵੇਅ ਕੀਤਾ ਗਿਆ | ਟੀਮ ਨੇ ਇਲਾਕੇ ਵਿਚ ਘਰਾਂ ਅਤੇ ਆਸ-ਪਾਸ ਉਨਾਂ ਥਾਵਾਂ ਦੀ ਜਾਂਚ ਕੀਤੀ, ਜਿੱਥੇ ਪਾਣੀ ਖੜਾ ਹੋਣ ਕਾਰਨ ਮੱਛਰ ਪੈਦਾ ਹੋ ਸਕਦੇ ਹਨ | ਮੁਹਿੰਮ ਦੌਰਾਨ ਕੂਲਰਾਂ, ਫ਼ਰਿਜ ਦੀਆਂ ਟਰੇਆਂ, ਗਮਲਿਆਂ, ਟਾਇਰਾਂ ਅਤੇ ਟੁੱਟੇ-ਭੱਜੇ ਸਮਾਨ ਵਿਚ ਖੜੇ ਪਾਣੀ ਨੂੰ ਤੁਰੰਤ ਖ਼ਾਲੀ ਕਰਵਾਇਆ ਗਿਆ | ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ 12 ਚਲਾਨ ਵੀ ਕੱਟੇ ਗਏ | ਇਸ ਮੌਕੇ ਸਿਹਤ ਵਿਭਾਗ ਵਲੋਂ ਮੁਹੱਲਾ ਨਿਵਾਸੀਆਂ ਨੂੰ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੰਫਲੈੱਟ ਵੀ ਵੰਡੇ ਗਏ | ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਦਾ ਪਾਣੀ ਹਰ ਹਫ਼ਤੇ ਬਦਲਿਆ ਜਾਵੇ ਅਤੇ ਹਰ ਸ਼ੁੱਕਰਵਾਰ ਕੂਲਰਾਂ ਨੂੰ ਖ਼ਾਲੀ ਕਰਕੇ ਸੁਕਾਇਆ ਜਾਵੇ | ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣ ਅਤੇ ਦਿਨ ਵੇਲੇ ਵੀ ਮੱਛਰ ਭਜਾਉਣ ਵਾਲੇ ਉਪਕਰਨ ਵਰਤਣ ਦੀ ਸਲਾਹ ਦਿੱਤੀ ਗਈ | ਇਸ ਟੀਮ ਵਿਚ ਨਗਰ ਕੌਂਸਲ ਮੰਡੀ ਗੋਬਿੰਦਗੜ ਦੀ ਸੈਨੀਟੇਸ਼ਨ ਸ਼ਾਖਾ ਦੇ ਸੋਮ ਨਾਥ ਕਲਰਕ, ਬਰਿੰਦਰਪਾਲ ਸਿੰਘ, ਸਿਕੰਦਰ ਸਪਰੇਮੈਨ ਤੇ ਸਿਹਤ ਵਿਭਾਗ ਦੇ ਹਰਮਿੰਦਰਪਾਲ ਸਿਹਤ ਇੰਸਪੈਕਟਰ, ਜਸਵਿੰਦਰ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ ਬਰੀਡ ਚੈੱਕਰ ਅਤੇ ਨਰਸਿੰਗ ਦੇ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹੋਵੇ-ਪੰਧੇਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਦਲ ਸਰਗਰਮ
Ad Position 24