06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹੋਵੇ-ਪੰਧੇਰ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਖਮਾਣੋਂ, 23 ਮਈ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਪੰਧੇਰ ਸਾਬਕਾ ਸਕੱਤਰ ਪੰਜਾਬ ਕਾਂਗਰਸ ਕਮੇਟੀ ਨੇ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਆਮ ਆਦਮੀ ਪਾਰਟੀ 'ਤੇ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਦੇ ਇਸ ਬਿਆਨ ਤੋਂ ਸਪਸ਼ਟ ਹੈ ਕਿ ਕਿਵੇਂ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਰਾਜਨੀਤੀ ਅਤੇ ਨਿੱਜੀ ਹਿਤਾਂ ਲਈ ਵੇਚਿਆ ਗਿਆ ਸੀ ਅਤੇ ਉਨ੍ਹਾਂ ਦੇ ਇਸ ਬਿਆਨ ਨੇ ਇਸ ਭੈੜੀ ਸਚਾਈ ਨੂੰ ਬੇਨਕਾਬ ਕਰ ਦਿੱਤਾ ਹੈ | ਪੰਧੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਜਵਾਬ ਮੰਗਦੇ ਹਨ ਕਿ ਪੰਜਾਬ ਦੇ ਹਿਤ ਕਿਸ ਨੇ ਵੇਚੇ ਅਤੇ ਰਾਜ ਸਭਾ ਸੀਟਾਂ ਦਾ ਵਪਾਰ ਕਿਸ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ, ਜਿਨ੍ਹਾਂ ਲੋਕ ਫ਼ਤਵੇ ਨੂੰ ਲੁੱਟਿਆ ਅਤੇ ਇਸ ਦੇ ਸਵੈ-ਮਾਣ ਦਾ ਅਪਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਗ੍ਰੀਨਫੀਲਡਜ਼ ਸਕੂਲ ਨੇ ਲਗਾਈ ਛਬੀਲ ਅਗਲੀ ਖ਼ਬਰ ਕੱਚਾ ਸ਼ਾਂਤੀ ਨਗਰ ਵਿਚ ਡਰਾਈ ਡੇਅ ਮੁਹਿੰਮ ਦੌਰਾਨ 12 ਚਲਾਨ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ
Ad Position 24