ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ | ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਡੀ.ਐਸ.ਪੀ. ਅਮਲੋਹ ਬਿਕਰਮਜੀਤ ਸਿੰਘ ਘੁੰਮਣ ਦੀ ਨਿਗਰਾਨੀ ਅਤੇ ਐਸ.ਐਚ.ਓ. ਸੰਦੀਪ ਸਿੰਘ ਦੀ ਅਗਵਾਈ ਵਿਚ ਸ਼ਹਿਰ ਅੰਦਰ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੌਰਾਨ ਪੁਲਿਸ ਦੀਆਂ ਗੱਡੀਆਂ ਦੇ ਲੰਬੇ ਕਾਫ਼ਲੇ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਬੂਥਾਂ ਦੇ ਆਲੇ-ਦੁਆਲੇ ਮਾਰਚ ਕਰਦੇ ਹੋਏ ਲੋਕਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਨਿਡਰ ਹੋ ਕੇ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਡੀ.ਐਸ.ਪੀ. ਘੁੰਮਣ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ |