ਉਲੰਪਿਕ ਸੋਨ ਤਗਮਾ ਜੇਤੂ ਅਰਜੁਨ ਚੀਮਾ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪ੍ਰਾਪਤ ਕਰਦੇ ਹੋਏ ਅਰਜੁਨ ਚੀਮਾ ਅਤੇ ਦੂਜੀ ਤਸਵੀਰ ਵਿਚ ਆਪਣੇ ਮਾਤਾ ਕਿਰਨ ਚੀਮਾ ਪਿਤਾ ਸੰਦੀਪ ਚੀਮਾ ਅਤੇ ਚਾਚਾ ਜਗਵਿੰਦਰ ਚੀਮਾ ਨਾਲ ਮੌਜੂਦ ਅਰਜੁਨ ਚੀਮਾ ਅਤੇ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ | ਤਸਵੀਰਾਂ: ਰਾਜੇਸ਼ ਸ਼ਰਮਾ
<br/>
25-05-2026
ਕੀ ਕਹਿਣਾ ਸੀ ਅਰਜੁਨ ਚੀਮਾ ਦੇ ਮਾਤਾ-ਪਿਤਾ ਦਾ: ਅਰਜੁਨ ਚੀਮਾ ਦੀ ਮਾਤਾ ਕਿਰਨ ਚੀਮਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਪੁੱਤਰ 'ਤੇ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅਰਜੁਨ ਨੇ ਬਚਪਨ ਤੋਂ ਹੀ ਖੇਡਾਂ ਪ੍ਰਤੀ ਖ਼ਾਸ ਰੁਚੀ ਦਿਖਾਈ ਅਤੇ ਕਠਨ ਮਿਹਨਤ ਦੇ ਬਲ 'ਤੇ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰ ਮਾਪੇ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਬੱਚਾ ਦੇਸ਼ ਅਤੇ ਪਰਿਵਾਰ ਦਾ ਨਾਮ ਰੌਸ਼ਨ ਕਰੇ ਅਤੇ ਅੱਜ ਅਰਜੁਨ ਨੇ ਉਹ ਸੁਪਨਾ ਸੱਚ ਕਰ ਦਿੱਤਾ ਹੈ | ਅਰਜੁਨ ਚੀਮਾ ਦੇ ਪਿਤਾ ਸੰਦੀਪ ਚੀਮਾ ਨੇ ਕਿਹਾ ਕਿ ਇਹ ਸਨਮਾਨ ਪੂਰੇ ਪਰਿਵਾਰ ਲਈ ਮਾਣ ਵਾਲਾ ਪਲ ਹੈ | ਉਨ੍ਹਾਂ ਕਿਹਾ ਕਿ ਅਰਜੁਨ ਨੇ ਹਮੇਸ਼ਾ ਅਨੁਸ਼ਾਸਨ, ਸਮਰਪਣ ਅਤੇ ਸਖ਼ਤ ਮਿਹਨਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਇਆ, ਜਿਸ ਦਾ ਨਤੀਜਾ ਅੱਜ ਸਾਰੇ ਦੇਸ਼ ਦੇ ਸਾਹਮਣੇ ਹੈ |
ਸਾਬਕਾ ਕੌਂਸਲ ਪ੍ਰਧਾਨ ਹਰਪ੍ਰੀਤ ਪਿ੍ੰਸ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ: ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਆਪਣੇ ਭਾਣਜੇ ਅਰਜੁਨ ਚੀਮਾ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਮਿਲਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਰਜੁਨ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਮੰਡੀ ਗੋਬਿੰਦਗੜ੍ਹ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਅਰਜੁਨ ਦੀ ਇਹ ਉਪਲਬਧੀ ਸ਼ਹਿਰ ਦੇ ਨੌਜਵਾਨਾਂ ਲਈ ਵੱਡੀ ਪ੍ਰੇਰਣਾ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਦਿ੍ੜ੍ਹ ਨਿਸ਼ਚੇ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ | ਹਰਪ੍ਰੀਤ ਸਿੰਘ ਪਿ੍ੰਸ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਇਸ ਤਰ੍ਹਾਂ ਦੇ ਮਾਣਯੋਗ ਸਨਮਾਨ ਮਿਲਣ ਨਾਲ ਉਨ੍ਹਾਂ ਦਾ ਹੌਸਲਾ ਵਧਦਾ ਹੈ ਅਤੇ ਹੋਰ ਨੌਜਵਾਨ ਵੀ ਖੇਡਾਂ ਵਿਚ ਅੱਗੇ ਆਉਣ ਲਈ ਪ੍ਰੇਰਿਤ ਹੁੰਦੇ ਹਨ |