ਅਮਲੋਹ, 24 ਮਈ (ਕੇਵਲ ਸਿੰਘ)-ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ 'ਤੇ ਕਰਜ਼ੇ ਦਾ ਬੋਝ ਪਹਿਲਾਂ ਨਾਲੋਂ ਕਾਫ਼ੀ ਵਧਾ ਦਿੱਤਾ ਹੈ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਮਛਰਾਏ, ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਧਰਮਪਾਲ ਭੜੀ ਪੀ.ਏ. ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਝੂਠੇ ਵਾਅਦਿਆਂ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਬਣੀ 'ਆਪ' ਸਰਕਾਰ ਹੁਣ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਲੋਕ 'ਆਪ' ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਸ਼ਹਿਰਾਂ ਦਾ ਵਿਕਾਸ ਕਰਕੇ ਨੁਹਾਰ ਬਦਲੀ ਜਾ ਸਕੇ |