02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਹਾਰਾਜਾ ਅਗਰਸੈਨ ਪਾਰਕ ਵਿਖੇ ਸੈਰ ਦੌਰਾਨ ਵਿਧਾਇਕ ਬੜਿੰਗ ਨੇ ਲੋਕਾਂ ਨਾਲ ਕੀਤਾ ਸੰਪਰਕ

Ad Position 21
No active advertisement
ਅਜੀਤ ਡੈਸਕ 25-05-2026
ਮੰਡੀ ਗੋਬਿੰਦਗੜ੍ਹ, 24 ਮਈ (ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਸਵੇਰੇ ਮਹਾਰਾਜਾ ਅਗਰਸੈਨ ਪਾਰਕ ਵਿਖੇ ਸੈਰ ਦੌਰਾਨ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ | ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰ. 24, 26, 27 ਅਤੇ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਮੌਜੂਦ ਰਹੇ | ਵਿਧਾਇਕ ਗੈਰੀ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ 'ਆਪ' ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਇਮਾਨਦਾਰੀ ਅਤੇ ਨਿਸ਼ਠਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਮੈਦਾਨ ਵਿਚ ਉੱਤਰੇ ਹਨ ਅਤੇ ਹਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ ਜਾਵੇਗੀ, ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ 'ਆਪ' ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਕਾਸ ਦੀ ਲੜੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ | ਇਸ ਦੌਰਾਨ ਲੋਕਾਂ ਵਲੋਂ ਵੀ ਵਿਧਾਇਕ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਇਲਾਕੇ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਬਿਜਲੀ ਸਪਲਾਈ ਨਾ ਆਉਣ ਕਾਰਨ ਕਿਸਾਨ ਵਰਗ ਪ੍ਰੇਸ਼ਾਨ-ਮੋਹਣ ਸਿੰਘ ਸੈਦਪੁਰਾ
Ad Position 24