02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆੜ੍ਹਤੀ ਰਾਜੇਸ਼ ਸਿੰਗਲਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-05-2026
ਬਸੀ ਪਠਾਣਾਂ, 24 ਮਈ (ਐਚ.ਐਸ.ਗੌਤਮ)-ਆੜ੍ਹਤੀ ਫੈਡਰੇਸ਼ਨ ਪੰਜਾਬ ਦੇ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਨੇ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਆੜ੍ਹਤੀਆਂ ਦੀ ਆੜ੍ਹਤ ਵਿਚ ਵਾਧਾ ਕਰਨ ਸਬੰਧੀ ਮੰਗ ਰੱਖੀ | ਰਾਜੇਸ਼ ਸਿੰਗਲਾ ਨੇ ਕਿਹਾ ਕਿ ਵਧ ਰਹੀਆਂ ਮਹਿੰਗਾਈ ਦਰਾਂ ਅਤੇ ਖ਼ਰਚਿਆਂ ਨੂੰ ਦੇਖਦੇ ਹੋਏ ਆੜ੍ਹਤੀਆਂ ਦੀ ਆੜ੍ਹਤ ਵਿਚ ਵਾਧਾ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਆੜ੍ਹਤੀ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਸਬੰਧੀ ਬਣਦੀ ਕਾਰਵਾਈ ਲਈ ਯਤਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਆੜ੍ਹਤੀ ਰਾਜੇਸ਼ ਸਿੰਗਲਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
Ad Position 24