02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 25-05-2026
ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਨੂੰ ਪੂਰੇ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਵਲੋਂ ਸਰਹਿੰਦ ਵਿਚ ਡੀ.ਐਸ.ਪੀ ਕੁਲਬੀਰ ਸਿੰਘ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਰਿਹਾਇਸ਼ੀ ਖੇਤਰਾਂ 'ਚੋਂ ਗੁਜ਼ਰਿਆ | ?ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਪ੍ਰਵੇਸ਼ ਦੁਆਰਾਂ ਅਤੇ ਮੁੱਖ ਚੌਕਾਂ 'ਤੇ ਸਖ਼ਤ ਨਾਕੇਬੰਦੀ ਵੀ ਕੀਤੀ ਗਈ | ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋਂ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਸਰਕਲ ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ | ਇਸ ਮੌਕੇ ਐਸ.ਐਚ.ਓ ਥਾਣਾ ਫ਼ਤਹਿਗੜ੍ਹ ਸਾਹਿਬ ਅਸ਼ੋਕ ਕੁਮਾਰ, ਥਾਣਾ ਮੂਲੇਪੁਰ ਦੇ ਐਸ.ਐਚ.ਓ ਬਲਜਿੰਦਰ ਸਿੰਘ, ਥਾਣਾ ਸਰਹਿੰਦ ਦੇ ਐਸ.ਐਚ.ਓ. ਰਾਜਵੰਤ ਸਿੰਘ, ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਵਾਰਡ ਨੰ. 7 ਤੋਂ ਉਮੀਦਵਾਰ ਬੀਬੀ ਗੁਰਵਿੰਦਰ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਆੜ੍ਹਤੀ ਰਾਜੇਸ਼ ਸਿੰਗਲਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
Ad Position 24