ਮੰਡੀ ਗੋਬਿੰਦਗੜ੍ਹ, 24 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਵਾਰਡ ਨੰ. 15 ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਪਰਮਿੰਦਰ ਕੌਰ ਵਾਲੀਆ, ਪਤਨੀ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਪਰਮਜੀਤ ਵਾਲੀਆ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਇਲਾਕੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਚੋਣ ਪ੍ਰਚਾਰ ਦੌਰਾਨ ਵਿਧਾਇਕ ਗੈਰੀ ਨੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਹਮੇਸ਼ਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੀ ਹੈ | ਇਸ ਮੌਕੇ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਖ਼ਾਲਸਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਵਾਲੀਆ, ਜ਼ਿਲਾ ਪਰਿਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਮੰਡੀ ਗੋਬਿੰਦਗੜ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਸਮਾਜ ਸੇਵਕ ਰਾਜਿੰਦਰ ਸਿੰਘ ਟੀਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ, ਸਮਰਥਕ ਅਤੇ 'ਆਪ' ਆਗੂ ਤੇ ਵਰਕਰ ਮੌਜੂਦ ਸਨ |