02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਬਕਾ ਵਿਧਾਇਕ ਨਾਗਰਾ ਦੇ ਯਤਨਾਂ ਸਦਕਾ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ-ਜੱਲ੍ਹਾ

Ad Position 21
No active advertisement
ਅਜੀਤ ਡੈਸਕ 25-05-2026
ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਕਾਂਗਰਸ ਕਮੇਟੀ ਦੇ ਸੀਨੀਅਰ ਆਗੂ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਦਾਅਵਾ ਕੀਤਾ ਕਿ 26 ਮਈ ਨੂੰ ਹੋਣ ਵਾਲੀਆਂ ਕੌਂਸਲ ਚੋਣਾਂ ਵਿਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਸਰਹਿੰਦ ਫ਼ਤਹਿਗੜ੍ਹ ਸਾਹਿਬ ਦਾ ਚਹੰੁਮੁਖੀ ਵਿਕਾਸ ਕਰਵਾਇਆ ਗਿਆ ਸੀ ਜਿਸ ਨੂੰ ਲੋਕੀਂ ਅੱਜ ਵੀ ਯਾਦ ਕਰਦੇ ਹਨ | ਜੱਲ੍ਹਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਪਰ ਦੂਜੇ ਪਾਸੇ ਸਰਹਿੰਦ ਸ਼ਹਿਰ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਲੋਕ ਵਿਕਾਸ, ਇਮਾਨਦਾਰੀ ਤੇ ਲੋਕ ਹਿਤੈਸ਼ੀ ਸੋਚ ਵਾਲੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ ਅਤੇ ਹੁਣ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਮੁੜ ਠੱਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੋਕ 'ਆਪ' ਦੀਆਂ ਝੂਠੀਆਂ ਗਰੰਟੀਆਂ ਅਤੇ ਵਾਅਦਿਆਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ | ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਮੁੜ ਰਫ਼ਤਾਰ ਦਿੱਤੀ ਜਾ ਸਕੇ | ਜੱਲ੍ਹਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਸ਼ਹਿਰ ਦੇ ਭਵਿੱਖ ਨੂੰ ਤੈਅ ਕਰਨ ਵਾਲੀਆਂ ਚੋਣਾਂ ਹਨ ਅਤੇ ਲੋਕ ਹੁਣ ਉਨ੍ਹਾਂ ਨੁਮਾਇੰਦਿਆਂ ਨੂੰ ਚੁਣਨਾ ਚਾਹੁੰਦੇ ਹਨ ਜੋ ਹਰ ਸਮੇਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸਾਥ ਨਿਭਾਉਣ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਇਮਾਨਦਾਰ, ਮਿਹਨਤੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਮੈਦਾਨ ਵਿਚ ਉੱਤਰੇ ਹਨ | ਜਿਸ ਸਦਕਾ ਸਰਹਿੰਦ ਦੇ ਹਰ ਵਾਰਡ ਵਿਚ ਲੋਕਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਜਿੱਤ
Ad Position 22
No active advertisement
ਪਿਛਲੀ ਖ਼ਬਰ ਘਰੇਲੂ ਝਗੜੇ ਕਾਰਨ ਇਕ ਔਰਤ ਨੇ ਜ਼ਹਿਰੀਲੀ ਦਵਾਈ ਖਾਦੀ, ਹਾਲਤ ਗੰਭੀਰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬਸੀ ਪਠਾਣਾਂ 'ਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ
Ad Position 24