05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਿਵਲ ਸਰਜਨ ਨੇ ਕਮਿਊਨਿਟੀ ਸਿਹਤ ਅਫ਼ਸਰਾਂ ਨਾਲ ਕੀਤੀ ਮਹੀਨਾਵਾਰ ਮੀਟਿੰਗ

Ad Position 21
No active advertisement
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ | ਅਜੀਤ ਤਸਵੀਰ <br/> 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲੇ੍ਹ ਵਿਚ ਕੰਮ ਕਰਦੇ ਸਮੂਹ ਕਮਿਊਨਿਟੀ ਸਿਹਤ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਚਲਾਈ ਜਾ ਰਹੀ 100 ਦਿਨਾਂ ਟੀਬੀ ਵਿਰੋਧੀ ਕੰਪੇਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਤਾਂ ਕਿ ਟੀਬੀ ਦਾ ਮੁਕੰਮਲ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਆਪੋ ਆਪਣੀ ਸੰਸਥਾ ਵਿਚ ਲੋੜੀਂਦੀ ਮਿਕਦਾਰ ਵਿਚ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਨਿਰਧਾਰਿਤ ਟੀਚੇ ਪੂਰੇ ਕੀਤੇ ਜਾਣ | ਹਸਪਤਾਲਾਂ ਵਿਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਆਮ ਲੋਕਾਂ ਲਈ ਵਿਸ਼ੇਸ਼ ਕੈਂਪ ਲਗਾ ਕੇ ਆਭਾ ਆਈ.ਡੀ. ਜਨਰੇਟ ਕਰਨੀ ਯਕੀਨੀ ਬਣਾਈ ਜਾਵੇ | ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੌ ਫ਼ੀਸਦੀ ਕਰਨਾ ਤੇ ਇਨ੍ਹਾਂ ਨੂੰ ਯੂ ਵਿਨ ਪੋਰਟਲ 'ਤੇ ਆਨਲਾਈਨ ਕਰਨਾ ਵੀ ਯਕੀਨੀ ਬਣਾਇਆ ਜਾਵੇ |
ਉਨ੍ਹਾਂ ਸਮੂਹ ਸੀ.ਐਚ.ਓ. ਨੂੰ ਹਿਦਾਇਤ ਕਰਦਿਆਂ ਕਿਹਾ ਕਿ ਆਪੋ ਆਪਣੇ ਏਰੀਏ ਵਿਚ 14 ਸਾਲ ਦੀਆਂ ਲੜਕੀਆਂ ਨੂੰ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਦੀ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਆਮ ਲੋਕਾਂ ਨੂੰ ਇਸ ਟੀਕਾਕਰਨ ਸਬੰਧੀ ਜਾਗਰੂਕ ਵੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀਆਂ ਮਹੀਨਾਵਾਰ ਰਿਪੋਰਟਾਂ ਸਮੇਂ ਸਿਰ ਜ਼ਿਲ੍ਹਾ ਪੱਧਰ 'ਤੇ ਪਹੰੁਚਾਈਆਂ ਜਾਣ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਡੀ.ਪੀ.ਐਮ. ਡਾ. ਕਸੀਤਿਜ ਸੀਮਾ ਤੋਂ ਇਲਾਵਾ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਾਭਾ ਨਗਰ ਕੌਂਸਲ ਚੋਣਾਂ 'ਚ ਰਾਇਟ-ਟੂ-ਰੀਕਾਲ਼ ਦੀ ਗੂੰਜ
Ad Position 24