05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਖਨਿਆਣ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਅਹੁਦੇਦਾਰ ਅਤੇ ਮੈਂਬਰ | ਤਸਵੀਰ: ਕੇਵਲ ਸਿੰਘ <br/> 26-05-2026
ਅਮਲੋਹ, 25 ਮਈ (ਕੇਵਲ ਸਿੰਘ)-ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਵਿਚ ਅੱਗੇ ਵਧਣ ਦੀ ਪ੍ਰੇਰਨਾ ਪੈਦਾ ਕਰਨਾ ਸੀ | ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਅਤੇ ਸਰਪੰਚ ਪਰਮਿੰਦਰ ਸਿੰਘ ਰਾਜੂ ਵਿਸ਼ੇਸ਼ ਤੌਰ ਤੇ ਪਹੁੰਚੇ | ਉਨ੍ਹਾਂ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਇਸ ਸਮਾਜ ਸੇਵੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਬੱਚਿਆਂ ਵਿਚ ਪੜ੍ਹਾਈ ਪ੍ਰਤੀ ਹੋਰ ਜ਼ਿਆਦਾ ਰੁਚੀ ਪੈਦਾ ਹੁੰਦੀ ਹੈ | ਸੰਸਥਾ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਨੇ ਦੱਸਿਆ ਕਿ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਵਿਚ ਸਾਬਕਾ ਸੈਨਿਕ ਮੈਂਬਰ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਮੈਂਬਰ ਹਰ ਮਹੀਨੇ ਆਪਣੀ ਪੈਨਸ਼ਨ 'ਚੋਂਾ 500 ਰੁਪਏ ਇਕੱਠੇ ਕਰਦੇ ਹਨ, ਜਿਸ ਫ਼ੰਡ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਖਨਿਆਣ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 21 ਹੋਣਹਾਰ ਵਿਦਿਆਰਥੀਆਂ ਨੂੰ ਇਸ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ |
ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਮੇਂ-ਸਮੇਂ ਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਉੱਚ ਸਿੱਖਿਆ ਹਾਸਲ ਕਰਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕਣ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਸੂਬੇਦਾਰ ਮੇਜਰ ਬਲਵੰਤ ਸਿੰਘ ਪ੍ਰਧਾਨ, ਸੂਬੇਦਾਰ ਪ੍ਰੀਤਮ ਸਿੰਘ ਮੀਤ ਪ੍ਰਧਾਨ, ਹੌਲਦਾਰ ਭਗਵਾਨ ਸਿੰਘ ਸਕੱਤਰ, ਹੌਲਦਾਰ ਰੁਪਿੰਦਰ ਸਿੰਘ ਕੈਸ਼ੀਅਰ, ਲੈਫਟੀਨੈਂਟ ਸੰਤੋਖ ਸਿੰਘ, ਸੂਬੇਦਾਰ ਧਰਮ ਸਿੰਘ, ਸੂਬੇਦਾਰ ਮਨਜੀਤ ਸਿੰਘ, ਸੂਬੇਦਾਰ ਦਰਸ਼ਨ ਸਿੰਘ ਸੂਬੇਦਾਰ ਸੁੱਖਵਿੰਦਰ ਸਿੰਘ, ਸੂਬੇਦਾਰ ਹਰਮੋਹਿੰਦਰਜੀਤ ਸਿੰਘ, ਹੌਲਦਾਰ ਪ੍ਰੀਤਮ ਸਿੰਘ, ਹੌਲਦਾਰ ਸੁੱਖਵਿੰਦਰ ਸਿੰਘ, ਹੌਲਦਾਰ ਬਹਾਦਰ ਸਿੰਘ, ਹੌਲਦਾਰ ਦਰਸ਼ਨ ਸਿੰਘ, ਨਾਇਬ ਸੂਬੇਦਾਰ ਪਰਮਜੀਤ ਸਿੰਘ ਪੰਮਾ, ਹੌਲਦਾਰ ਜਸਵੀਰ ਸਿੰਘ, ਹੌਲਦਾਰ ਗਿਆਨ ਸਿੰਘ, ਹੌਲਦਾਰ ਜਸਕਰਨ ਸਿੰਘ, ਹੌਲਦਾਰ ਜੀਤਪਾਲ ਸਿੰਘ, ਮੈਨੇਜਰ ਅੰਮਿ੍ਤਪਾਲ ਸਿੰਘ, ਮਾ. ਹਰਮੀਤ ਸਿੰਘ ਬਰੌਂਗਾ ਅਤੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਸਰਜਨ ਨੇ ਕਮਿਊਨਿਟੀ ਸਿਹਤ ਅਫ਼ਸਰਾਂ ਨਾਲ ਕੀਤੀ ਮਹੀਨਾਵਾਰ ਮੀਟਿੰਗ
Ad Position 24