05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨਾਲ ਹਰ ਵਰਗ 'ਤੇ ਮਹਿੰਗਾਈ ਦੀ ਮਾਰ-ਜੱਲ੍ਹਾ

Ad Position 21
No active advertisement
ਅਜੀਤ ਡੈਸਕ 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਲੋਕਾਂ ਨੂੰ ਡੀਜ਼ਲ ਤੇ ਪੈਟਰੋਲ ਦੀ ਵਰਤੋਂ ਘੱਟ ਕਰਨ ਦੀ ਨਸੀਹਤ ਦੇ ਰਹੇ ਹਨ ਅਤੇ ਦੂਜੇ ਪਾਸੇ ਅੰਦਰਖਾਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਨਿੱਤ ਦਿਨ ਵਾਧਾ ਕਰਕੇ ਆਮ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿਚ ਪਿੱਸਣ ਵੱਲ ਧੱਕ ਰਹੇ ਹਨ, ਜਿਸ ਕਾਰਨ ਹਰ ਵਰਗ 'ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਇਸ ਨੀਤੀ ਨਾਲ ਭਾਜਪਾ ਦਾ ਦੋਗਲਾ ਚਿਹਰਾ ਬੇਨਕਾਬ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨਾਲ ਜਿੱਥੇ ਆਮ ਨਾਗਰਿਕ ਮਹਿੰਗਾਈ ਦੀ ਚੱਕੀ ਵਿਚ ਪਿਸਣਗੇ, ਉੱਥੇ ਹੀ ਖੇਤੀਬਾੜੀ ਦਾ ਧੰਦਾ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਵੇਗਾ | ਜੱਲ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਮ ਵਰਗ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਵੱਧ ਗਈ ਹੈ, ਜਿਸ ਕਾਰਨ ਗ਼ਰੀਬ ਵਰਗ ਲਈ 2 ਵਕਤ ਦੀ ਰੋਜ਼ੀ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲੈ ਕੇ ਦੇਸ਼ ਦੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਅਤੇ ਉਨ੍ਹਾਂ ਦੀ 'ਬੀ' ਟੀਮ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਕਰਾਰੀ ਹਰਾ ਦੇ ਕੇ ਲੋਕਾਂ ਨਾਲ ਧੋਖਾ ਕਰਨ ਦਾ ਸਬਕ ਜਰੂਰ ਸਿਖਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਕੁਈਨਜ਼ਲੈਂਡ ਵਾਟਰ ਪਾਰਕ ਵਿਖੇ ਵਿੱਦਿਅਕ ਤੇ ਮਨੋਰੰਜਕ ਦੌਰਾ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ-ਨੰਗਲ ਰੇਲਵੇ ਟਰੈਕ 'ਤੇ ਸਥਿਤ ਅਗੰਮਪੁਰ ਰੇਲਵੇ ਫਾਟਕ 4 ਦਿਨ ਰਹੇਗਾ ਬੰਦ <br/>
Ad Position 24