ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕਾਮਰਸ ਵਿਭਾਗ ਦੇ ਬੀ.ਕਾਮ ਅਤੇ ਐਮ.ਕਾਮ ਫਾਈਨਲ ਈਅਰ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਪਾਰਟੀ ਦੀ ਸ਼ੂਰੁਆਤ ਵਿਚ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ | ਸਮਾਰੋਹ ਵਿਚ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਪੇਸ਼ਕਾਰੀਆਂ ਕੀਤੀਆਂ | ਕਾਮਰਸ ਵਿਭਾਗ ਦੇ ਡਾ. ਰਣਦੀਪ ਕੌਰ, ਡਾ. ਨਵਜੋਤ ਕੌਰ, ਡਾ. ਸਤਵਿੰਦਰ ਕੌਰ, ਪ੍ਰੋ ਰਾਜਪ੍ਰੀਤ ਕੌਰ, ਪ੍ਰੋ. ਰਮਨਪ੍ਰੀਤ ਕੌਰ ਅਤੇ ਪ੍ਰੋ. ਗਗਨਪ੍ਰੀਤ ਕੌਰ ਦੇ ਯਤਨਾਂ ਸਦਕਾ ਕੀਤੀ ਗਈ ਇਹ ਪਾਰਟੀ ਯਾਦਗਾਰੀ ਰਹੀ | ਐਮ. ਕਾਮ ਫਾਈਨਲ ਦੀ ਸੀਆ ਨੂੰ ਮਿਸ ਫੇਅਰਵੈੱਲ ਅਤੇ ਬੀ. ਕਾਮ ਫਾਈਨਲ ਦੇ ਖੁਸ਼ਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈੱਲ ਵਜੋਂ ਚੁਣਿਆ ਗਿਆ | ਇਸ ਮੌਕੇ ਜੱਜਮੈਂਟ ਡਾ. ਜਸਪ੍ਰੀਤ ਕੌਰ ਅਤੇ ਡਾ. ਦਵਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ 'ਤੇ ਡਾ. ਜਸਵਿੰਦਰ ਕੌਰ, ਪ੍ਰੋ. ਅਮਨ ਸ਼ਰਮਾ, ਡਾ. ਜਤਿੰਦਰ ਸਿੰਘ, ਡਾ. ਸਤਪਾਲ, ਪ੍ਰੋ. ਮਨਰੂਪ, ਪ੍ਰੋ. ਵਿਜੇ ਵੀ ਹਾਜ਼ਰ ਸਨ |